30/07/2026
download

ਪੰਜਾਬ ਦੇ ਸਕੂਲਾਂ ‘ਚ ਅਪ੍ਰੈਲ ਤੋਂ ਸ਼ੁਰੂ ਹੋ ਰਹੇ ਨਵੇਂ ਸੈਸ਼ਨ ਲਈ ਸਿੱਖਿਆ ਵਿਭਾਗ ਨੇ ਪੂਰੀ ਤਿਆਰੀ ਕਰ ਲਈ ਹੈ। ਜਿੱਥੇ 28 ਮਾਰਚ ਨੂੰ ਸੂਬੇ ਦੇ ਸਕੂਲਾਂ ‘ਚ ਪੀ. ਟੀ. ਐੱਮ. ਹੋਵੇਗੀ, ਉੱਥੇ ਹੀ 1 ਅਪ੍ਰੈਲ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਸਿੱਖਿਆ ਵਿਭਾਗ ਦੇ ਅਕਾਦਮਿਕ ਕੈਲੰਡਰ ਮੁਤਾਬਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2.00 ਵਜੇ ਤੱਕ ਹੋਵੇਗਾ।

ਦੱਸਿਆ ਜਾ ਰਿਹਾ ਹੈ ਕਿ ਸਤੰਬਰ ਮਹੀਨੇ ਤੱਕ ਸਕੂਲਾਂ ਦਾ ਸਮਾਂ ਇਹ ਹੀ ਰਹੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2.30 ਤੱਕ ਹੁੰਦਾ ਸੀ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.50 ਵਜੇ ਤੱਕ ਹੁੰਦਾ ਸੀ।

Leave a Reply

Your email address will not be published. Required fields are marked *