30/07/2026
hospital

ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਨੇ ਸਰਕਾਰ ਦੇ ਭਰੋਸੇ ਦੇ ਬਾਵਜੂਦ 12 ਤੋਂ 15 ਸਿਤੰਬਰ ਤੱਕ OPD ਸੇਵਾਵਾਂ ਬੰਦ ਰੱਖਣ ਦਾ ਐਲਾਨ ਕੀਤਾ ਹੈ। 10 ਸਤੰਬਰ ਨੂੰ ਡਾਕਟਰਾਂ ਅਤੇ ਸਰਕਾਰ ਵਿਚਾਲੇ ਮੀਟਿੰਗ ਹੋਈ ਪਰ ਮੀਟਿੰਗ ‘ਚ ਸਰਕਾਰ ਵੱਲੋਂ ਸਿਰਫ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ ਹੈ। ਇਸ ਲਈ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਨੇ 12 ਤੋਂ 15 ਸਿਤੰਬਰ ਤੱਕ OPD ਸੇਵਾਵਾਂ ਬੰਦ ਰੱਖਣ ਦਾ ਐਲਾਨ ਕੀਤਾ ਹੈ। ਐਸੋਸੀਏਸ਼ਨ ਵੱਲੋਂ ਇਹ ਅੰਦੋਲਨ ਹਸਪਤਾਲ ਵਿੱਚ ਡਾਕਟਰਾਂ ਅਤੇ ਮੈਡੀਕਲ ਸਟਾਫ਼ ਦੀ ਸੁਰੱਖਿਆ ਲਈ ਅਤੇ ਰੈਗੂਲਰ ਤਨਖ਼ਾਹਾਂ ਵਿੱਚ ਵਾਧੇ ਦੇ ਹੁਕਮ ਜਾਰੀ ਕਰਨ ਲਈ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਜਦੋਂ ਤੱਕ ਉਨ੍ਹਾਂ ਦੀ ਸਮੇਂ ਸਿਰ ਤਨਖ਼ਾਹ ਵਾਧੇ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ, ਉਹ ਆਪਣੀ ਹੜਤਾਲ ਵਾਪਸ ਨਹੀਂ ਲੈਣਗੇ।

ਜ਼ਿਕਰਯੋਗ ਹੈ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ਨੀਵਾਰ ਦੇਰ ਸ਼ਾਮ ਇੱਕ ਚਿੱਠੀ ਜਾਰੀ ਕੀਤੀ ਸੀ ਜਿਸ ਵਿੱਚ ਉਨ੍ਹਾਂ ਨੇ ਕਮੇਟੀਆਂ ਬਣਾਉਣ ਦੇ ਹੁਕਮ ਦਿੱਤੇ ਸਨ। ਜਾਰੀ ਚਿੱਠੀ ਦੇ ਮੁਤਾਬਕ ਹਸਪਤਾਲਾਂ ਵਿੱਚ ਸੁਰੱਖਿਆ ਅਤੇ ਹਿੰਸਕ ਘਟਨਾਵਾਂ ਨੂੰ ਰੋਕਣ ਸਬੰਧੀ ਕਮੇਟੀ ਬਣਾਈ ਜਾਵੇਗੀ। ਪੰਜਾਬ ਦੇ ਸਿਹਤ ਮੰਤਰੀ ਨੇ ਪੰਜਾਬ ਦੇ ਸਾਰੇ ਸਿਵਲ ਸਰਜਨਾਂ ਨੂੰ ਡੀਸੀ ਦੀ ਅਗਵਾਈ ਹੇਠ ਇੱਕ ਕਮੇਟੀ ਬਣਾਉਣ ਲਈ ਕਿਹਾ ਹੈ ਜਿਸ ਦਾ ਨਾਮ ਜ਼ਿਲ੍ਹਾ ਸਿਹਤ ਬੋਰਡ ਹੋਵੇਗਾ।

ਹੁਣ ਨਵੇਂ ਐਲਾਨ ਦੇ ਮੁਤਾਬਕ 12 ਸਤੰਬਰ ਤੋਂ 15 ਸਤੰਬਰ ਤੱਕ ਓਪੀਡੀ ਸੇਵਾਵਾਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ। ਇਸ ਤੋਂ ਪਹਿਲਾਂ ਤਿੰਨ ਦਿਨਾਂ ਲਈ ਤਿੰਨ-ਤਿੰਨ ਘੰਟਿਆਂ ਲਈ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ। ਡਾਕਟਰ ਐਸੋਸੀਏਸ਼ਨ ਦਾ ਸਪੱਸ਼ਟ ਕਹਿਣਾ ਹੈ ਕਿ ਸਰਕਾਰ ਵੱਲੋਂ ਲਿਖਤੀ ਭਰੋਸਾ ਨਾ ਮਿਲਣ ਤੱਕ ਉਨ੍ਹਾਂ ਵੱਲੋਂ ਹੜਤਾਲ ਜਾਰੀ ਰਹੇਗੀ।

Leave a Reply

Your email address will not be published. Required fields are marked *