29/07/2026
etrt

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਬਿਗੁਲ ਵਜਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਨੇ ਮੁਹਾਲੀ ਵਿੱਚ ’13-0 ਨਾਲ, ਜਿੱਤੇਗਾ ਪੰਜਾਬ’ ਦਾ ਨਾਅਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੀ ਕੰਪੇਨ ਦੀ ਸ਼ੁਰੂਆਤ ਕਰਨ ਜਾ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਸ਼ਾਨ ਉੱਚੀ ਕਰਨ ਵਾਸਤੇ 13-0 ਕਰ ਦਿਓ।

‘ਆਪ’ ਸੁਪਰੀਮੋ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਨੂੰ ਤਰੱਕੀ ਦੇ ਰਾਹ ‘ਤੇ ਲਿਜਾਣ ਲਈ ਉਨ੍ਹਾਂ ਨੂੰ ਇਨ੍ਹਾਂ 13 ਸੀਟਾਂ ਦੀ ਲੋੜ ਹੈ। ਕੇਂਦਰ ਨੇ ਪੰਜਾਬ ਦੇ ਹੱਕ ਵਿੱਚੋਂ 8,000 ਕਰੋੜ ਰੁਪਏ ਰੋਕ ਲਏ ਹਨ। ਅਸੀਂ ਜੋ ਵੀ ਕੰਮ ਕਰਦੇ ਹਾਂ, ਰਾਜਪਾਲ ਅੜਿੱਕਾ ਪਾ ਰਿਹਾ ਹੈ। 26 ਜਨਵਰੀ ਦੇ ਪ੍ਰੋਗਰਾਮ ਵਿੱਚੋਂ ਪੰਜਾਬ ਦੀ ਝਾਕੀ ਹਟਾ ਦਿੱਤੀ ਗਈ। ਉਸ ਝਾਕੀ ਵਿੱਚ ਪੰਜਾਬ ਦੇ ਆਜ਼ਾਦੀ ਘੁਲਾਟੀਆਂ ਦੀ ਕਹਾਣੀ ਸੀ। ਕੇਂਦਰ ਵਿੱਚ ਬੈਠੇ ਲੋਕਾਂ ਨੂੰ ਸ਼ਹੀਦ ਭਗਤ ਸਿੰਘ ਤੇ ਲਾਲਾ ਲਾਜਪਤ ਰਾਏ ਦੀ ਝਾਕੀ ਬਾਹਰ ਕਰਨ ਦੀ ਇਜਾਜ਼ਤ ਕਿਸ ਨੇ ਦੇ ਦਿੱਤੀ?

ਕੇਜਰੀਵਾਲ ਨੇ ਕਿਹਾ ਕਿ ਇੱਕ ਸਮਾਂ ਸੀ ਜਦੋਂ ਪੰਜਾਬ ਵਿੱਚ ਨੈਗਟੀਵਿਟੀ ਦਾ ਮਾਹੌਲ ਸੀ ਪਰ ਹੁਣ ਸਭ ਕੁਝ ਬਦਲ ਗਿਆ ਹੈ। ਹੁਣ ਪੌਜੀਟੀਵਿਟੀ ਹੈ। ਬਿਜਲੀ ਮਾਫ ਹੋ ਗਈ। ਮੁਹੱਲਾ ਕਲੀਨਿਕ ਖੁੱਲ੍ਹ ਗਏ। ਬੱਚਿਆਂ ਦੀ ਪੜ੍ਹਾਈ ਲਈ ਸਕੂਲ ਖੁੱਲ੍ਹ ਗਏ। ਪਹਿਲਾਂ ਉਹ ਪਾਣੀ ਦੀਆਂ ਟੈਂਕੀਆਂ ’ਤੇ ਚੜ੍ਹਦੇ ਸੀ, ਪਰ ਹੁਣ ਪੱਕੇ ਅਧਿਆਪਕ ਬਣ ਗਏ। ਉਹ ਸਕੂਲਾਂ ਵਿੱਚ ਪੜ੍ਹਾ ਰਹੇ ਹਨ। 

Leave a Reply

Your email address will not be published. Required fields are marked *