30/07/2026
sd

ਪੰਜਾਬ ਵਿਚ ਮਾਘੀ ਵਾਲੇ ਦਿਨ 14 ਜਨਵਰੀ ਨੂੰ ਨਵੀਂ ਪੰਥਕ ਪਾਰਟੀ ਦਾ ਐਲਾਨ ਹੋ ਸਕਦਾ ਹੈ। ਫਰੀਦਕੋਟ ਦੇ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਅਤੇ ਖਡੂਰ ਸਾਹਿਬ ਦੇ ਲੋਕ ਸਭਾ ਮੈਂਬਰ ਅਤੇ ਇਸ ਸਮੇਂ ਡਿਬਰੂਗੜ੍ਹ ਦੀ ਜੇਲ੍ਹ ਵਿਚ ਨਜ਼ਰਬੰਦ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਨਵੀਂ ਪੰਥਕ ਪਾਰਟੀ ਬਣ ਰਹੀ ਹੈ। ਸੂਤਰਾਂ ਅਨੁਸਾਰ ਇਨ੍ਹਾਂ ਆਗੂਆਂ ਨੇ ਨਵੀਂ ਪਾਰਟੀ ਦੇ ਗਠਨ ਲਈ ਆਪਣੇ ਵੱਧ ਤੋਂ ਵੱਧ ਸਮਰਥਕਾਂ ਨੂੰ ਮਾਘੀ ਮੇਲੇ ’ਤੇ ਸ੍ਰੀ ਮੁਕਤਸਰ ਸਾਹਿਬ ਪਹੁੰਚਣ ਦੀ ਅਪੀਲ ਕੀਤੀ ਹੈ।

ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਬਾਦਲ ਪਿਛਲੀਆਂ ਤਿੰਨ ਚੋਣਾਂ ਲਗਾਤਾਰ ਬੁਰੀ ਤਰ੍ਹਾਂ ਹਾਰਿਆ ਹੈ। ਨਵੀਂ ਪੰਥਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਹਾਰ ਕਾਰਨ ਪੈਦਾ ਹੋਏ ਖਲਾਅ ਵਿਚ ਆਪਣਾ ਭਵਿੱਖ ਭਾਲ ਰਹੀ ਹੈ। ਸਰਬਜੀਤ ਸਿੰਘ ਪਹਿਲਾਂ ਹੀ ਆਖ ਚੁੱਕੇ ਹਨ ਕਿ ਉਹ ਸਿੱਖਾਂ ਅਤੇ ਪੰਜਾਬੀਆਂ ਦੇ ਮੁੱਦੇ ਚੁੱਕਣ ਲਈ ਪੰਜਾਬ ਵਿਚ ਨਵੀਂ ਪੰਥਕ ਪਾਰਟੀ ਬਣਾਉਣ ਲਈ ਜੱਦੋ-ਜਹਿਦ ਕਰ ਰਹੇ ਹਨ। ਸਰਬਜੀਤ ਸਿੰਘ ਦੇ ਨੇੜਲੇ ਸੂਤਰਾਂ ਦਾ ਆਖਣਾ ਹੈ ਕਿ ਦੋਵੇਂ ਲੋਕ ਸਭਾ ਮੈਂਬਰਾਂ ਨੇ ਆਪਣੇ ਸਮਰਥਕਾਂ ਅਤੇ ਪੰਥਕ ਵਿਚਾਰਧਾਰਾ ਵਾਲੇ ਵਿਅਕਤੀਆਂ ਨੂੰ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਮਾਘੀ ਮੇਲੇ ’ਤੇ ਸੱਦਿਆ ਹੈ ਤਾਂ ਜੋ ਨਵੀਂ ਪੰਥਕ ਪਾਰਟੀ ਸਥਾਪਤ ਕੀਤੀ ਜਾ ਸਕੇ।

Leave a Reply

Your email address will not be published. Required fields are marked *