30/07/2026
12-2

It is finally holiday! Marked and written holiday in a calendar.

ਰਾਜਸਥਾਨ ‘ਚ ਭਾਰੀ ਮੀਂਹ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੂਰਬੀ ਰਾਜਸਥਾਨ ਵਿੱਚ ਭਾਰੀ ਮੀਂਹ ਕਾਰਨ ਅਜਮੇਰ, ਭਰਤਪੁਰ ਅਤੇ ਧੌਲਪੁਰ ਸਣੇ ਕਈ ਜ਼ਿਲ੍ਹਿਆਂ ਵਿੱਚ ਸਥਿਤੀ ਵਿਗੜ ਗਈ ਹੈ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਇਨ੍ਹਾਂ ਦੋਵਾਂ ਜ਼ਿਲ੍ਹਿਆਂ ਵਿੱਚ ਸਕੂਲ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

ਅਜਮੇਰ ਵਿਚ ਵੀ ਅੱਜ ਸਕੂਲ ਬੰਦ ਰਹਿਣਗੇ। ਜਦੋਂ ਕਿ ਧੌਲਪੁਰ ਵਿੱਚ ਅਗਲੇ ਹੁਕਮਾਂ ਤੱਕ ਸਕੂਲ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਭਰਤਪੁਰ ਵਿੱਚ ਅੱਜ ਤੋਂ 14 ਸਤੰਬਰ ਤੱਕ ਸਕੂਲ ਬੰਦ ਰਹਿਣਗੇ। ਦੋਵਾਂ ਜ਼ਿਲ੍ਹਿਆਂ ਵਿੱਚ ਤੇਜ਼ ਮੀਂਹ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਅਜਮੇਰ ਦੇ ਕਲੈਕਟਰ ਲੋਕ ਬੰਧੂ ਨੇ ਜ਼ਿਲ੍ਹੇ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਦੇ ਮੱਦੇਨਜ਼ਰ 12 ਸਤੰਬਰ ਤੱਕ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਅਜਮੇਰ ‘ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪਿਛਲੇ ਕੁਝ ਦਿਨਾਂ ਵਿਚ ਕਈ ਵਾਰ ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਕਰਨਾ ਪਿਆ। ਕਰੀਬ ਇੱਕ ਹਫ਼ਤਾ ਪਹਿਲਾਂ ਹੋਈ ਭਾਰੀ ਬਰਸਾਤ ਕਾਰਨ ਸੈਂਕੜੇ ਸਕੂਲੀ ਬੱਚੇ ਪਾਣੀ ਭਰ ਜਾਣ ਕਾਰਨ ਸੜਕਾਂ ’ਤੇ ਫਸ ਗਏ ਸਨ। ਬਾਅਦ ਵਿੱਚ ਉਨ੍ਹਾਂ ਨੂੰ ਰੱਸੀ ਦੀ ਮਦਦ ਨਾਲ ਬਚਾਉਣਾ ਪਿਆ।

ਧੌਲਪੁਰ ‘ਚ ਹੋ ਰਹੀ ਭਾਰੀ ਬਾਰਿਸ਼ ਦੇ ਮੱਦੇਨਜ਼ਰ ਜ਼ਿਲਾ ਕਲੈਕਟਰ ਸ਼੍ਰੀਨਿਧੀ ਬੈਟੀ ਨੇ ਸਕੂਲਾਂ ਨੂੰ ਬੰਦ ਰੱਖਣ ਲਈ ਕਿਹਾ ਹੈ। ਧੌਲਪੁਰ ਦੇ ਸਕੂਲਾਂ ਨੂੰ ਅੱਜ ਹੀ ਨਹੀਂ ਸਗੋਂ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਬੱਚੇ ਸਕੂਲਾਂ ਵਿੱਚ ਨਹੀਂ ਆਉਣਗੇ ਪਰ ਸਟਾਫ਼ ਨੂੰ ਆਉਣਾ ਪਵੇਗਾ। ਇਹ ਹੁਕਮ ਜ਼ਿਲ੍ਹੇ ਦੇ ਪਹਿਲੀ ਤੋਂ 12ਵੀਂ ਜਮਾਤ ਤੱਕ ਦੇ ਸਾਰੇ ਸਕੂਲਾਂ ‘ਤੇ ਲਾਗੂ ਹੋਵੇਗਾ। ਪ੍ਰਸ਼ਾਸਨ ਨੇ ਆਮ ਲੋਕਾਂ ਨੂੰ ਛੱਪੜਾਂ, ਬੰਨ੍ਹਾਂ ਅਤੇ ਦਰਿਆਈ ਖੇਤਰਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ।

Leave a Reply

Your email address will not be published. Required fields are marked *