30/07/2026
3

ਪਾਕਿਸਤਾਨ ਦੇ ਸਿੰਧ ਸੂਬੇ ‘ਚ ਇਕ ਭਿਆਨਕ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਪਿਤਾ ਨੇ ਆਪਣੀ 15 ਦਿਨਾਂ ਦੀ ਧੀ ਨੂੰ ਜ਼ਿੰਦਾ ਦਫ਼ਨਾ ਦਿੱਤਾ, ਇਸ ਘਿਨਾਉਣੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਪਿਤਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਜਿਸ ਨੇ ਵੀ ਇਸ ਘਟਨਾ ਬਾਰੇ ਸੁਣਿਆ ਉਹ ਹੈਰਾਨ ਰਹਿ ਗਿਆ।

ਏਐਨਆਈ ਨੇ ਏਆਰਵਾਈ ਨਿਊਜ਼ ਦੇ ਹਵਾਲੇ ਨਾਲ ਕਿਹਾ ਕਿ ਦੋਸ਼ੀ ਪਿਤਾ ਤੈਯਬ ਨੇ ਜੁਰਮ ਕਬੂਲ ਕਰ ਲਿਆ ਹੈ। ਆਰਥਿਕ ਤੰਗੀ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਉਹ ਆਪਣੀ ਨਵਜੰਮੀ ਧੀ ਦਾ ਇਲਾਜ ਕਰਵਾਉਣ ਦੇ ਸਮਰੱਥ ਨਹੀਂ ਹਨ। ਤਇਅਬ ਨੇ ਕਬੂਲ ਕੀਤਾ ਹੈ ਕਿ ਨਵਜੰਮੇ ਬੱਚੇ ਨੂੰ ਦਫ਼ਨਾਉਣ ਤੋਂ ਪਹਿਲਾਂ ਬੋਰੀ ਵਿੱਚ ਪੈਕ ਕੀਤਾ ਗਿਆ ਸੀ। ਪੁਲਿਸ ਨੇ ਤਇਅਬ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅਦਾਲਤ ਦੇ ਨਿਰਦੇਸ਼ਾਂ ਅਨੁਸਾਰ ਲੜਕੀ ਦੀ ਕਬਰ ਨੂੰ ਪੋਸਟਮਾਰਟਮ ਅਤੇ ਫੋਰੈਂਸਿਕ ਜਾਂਚ ਲਈ ਖੋਲ੍ਹਿਆ ਜਾਵੇਗਾ।

Leave a Reply

Your email address will not be published. Required fields are marked *