30/07/2026
Bhagwant-Mann

ਪੰਜਾਬ ਦੇ ਟੋਲ ਪਲਾਜ਼ਿਆਂ ਨੂੰ ਲੈ ਕੇ ਸੀਐੱਮ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸੀਐਮ ਮਾਨ ਦਾ ਕਹਿਣਾ ਹੈ ਕਿ ਮਿਆਦ ਖ਼ਤਮ ਹੋਣ ਤੋਂ ਬਾਅਦ ਵੀ ਲੋਕਾਂ ਤੋਂ ਟੈਕਸ ਵਸੂਲਣ ਵਾਲੇ ਟੋਲ ਪਲਾਜ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪੰਜਾਬ ‘ਚ ਹੁਣ ਤੱਕ 17 ਟੋਲ ਪਲਾਜ਼ੇ ਬੰਦ ਕਰ ਚੁੱਕੇ ਹਾਂ। ਇਹ ਟੋਲ ਪਲਾਜ਼ੇ ਬੰਦ ਹੋਣ ਕਰਕੇ ਪੰਜਾਬੀਆਂ ਨੂੰ 60 ਲੱਖ ਰੁਪਏ ਰੋਜ਼ਾਨਾ ਦੀ ਬੱਚਤ ਹੋ ਰਹੀ ਹੈ। 

ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ‘ਚ ਹੁਣ ਤੱਕ 17 ਟੋਲ ਪਲਾਜ਼ੇ ਬੰਦ ਕਰ ਚੁੱਕੇ ਹਾਂ। ਬੰਦ ਕੀਤੇ ਇਨ੍ਹਾਂ ਟੋਲ ਪਲਾਜ਼ਿਆਂ ਕਰਕੇ ਪੰਜਾਬੀਆਂ ਨੂੰ 60 ਲੱਖ ਰੁਪਏ ਰੋਜ਼ਾਨਾ ਦੀ ਬੱਚਤ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਮਿਆਦ ਖ਼ਤਮ ਹੋਣ ਤੋਂ ਬਾਅਦ ਵੀ ਲੋਕਾਂ ਤੋਂ ਟੈਕਸ ਵਸੂਲਣ ਵਾਲੇ ਟੋਲ ਪਲਾਜ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਜਨਤਾ ਦੀ ਸੇਵਾ ਕਰਨ ਲਈ ਇਨਕਮ ਟੈਕਸ ਵਿਭਾਗ ਦੀ ਨੌਕਰੀ ਛੱਡ ਦਿੱਤੀ। ਉਨ੍ਹਾਂ ਕਿਹਾ, ‘ਅਸੀਂ ਰਾਜਨੀਤੀ ਨੂੰ ਵਪਾਰ ਨਹੀਂ ਸਮਝਦੇ, ਇਹ ਕਿੱਤਾ ਨਹੀਂ ਸਗੋਂ ਜਨੂੰਨ ਹੈ। ਜੇਕਰ ਦੂਜੀਆਂ ਪਾਰਟੀਆਂ ਦੇ ਆਗੂ ਸਹੀ ਸਨ ਤਾਂ ਸਾਨੂੰ ਪਾਰਟੀ ਬਣਾਉਣ ਦੀ ਕੋਈ ਲੋੜ ਨਹੀ ਸੀ।

Leave a Reply

Your email address will not be published. Required fields are marked *