29/07/2026
GICctdYX0AAIlLH

ਪੰਜਾਬ ਪੁਲਿਸ ਦੇ ਹੱਥ ਇੱਕ ਵੱਡੀ ਸਫ਼ਲਤਾ ਲੱਗੀ ਹੈ। ਪੁਲਿਸ ਨੇ ਬੱਬਰ ਖ਼ਾਲਸਾ ਦੇ 2 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਵਾਰਦਾਤ ਹੋਣ ਤੋਂ ਬਚਾਈ ਹੈ। ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ ਨੇ ਕੀਤੀ ਹੈ। ਕਾਊਂਟਰ ਇੰਟੈਲੀਜੈਂਸ ਨੇ ਜਲੰਧਰ ਤੋਂ ਬੱਬਰ ਖਾਲਸਾ ਦੇ 2 ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੀ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਨੇ ਟਵੀਟ ਕਰਕੇ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਪੁਲਿਸ ਨੇ ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ 4 ਮੈਗਜ਼ੀਨ ਬਰਾਮਦ ਕੀਤੇ ਹਨ। ਇਸ ਸਬੰਧੀ ਅੱਜ ਜਲੰਧਰ ਦੇ ਪੁਲਿਸ ਕਮਿਸ਼ਨਰ ਪ੍ਰੈੱਸ ਕਾਨਫਰੰਸ ਕਰਨਗੇ। ਪੁਲਿਸ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਖੁਫੀਆ ਸੂਚਨਾ ਦੇ ਆਧਾਰ ‘ਤੇ ਕਾਊਂਟਰ ਇੰਟੈਲੀਜੈਂਸ ਨੇ ਕਾਰਵਾਈ ਕਰਦੇ ਹੋਏ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਨਾਲ ਸਬੰਧਤ  ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਸੂਤਰਾਂ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਿਸੇ ਵੱਡੇ ਨੇਤਾ ਨੂੰ ਨਿਸ਼ਾਨਾ ਬਣਾਉਣ ਲਈ ਪੰਜਾਬ ਆਏ ਸਨ। ਫਿਲਹਾਲ ਕਾਊਂਟਰ ਇੰਟੈਲੀਜੈਂਸ ਨੇ ਇਸ ਸਬੰਧੀ ਕੋਈ ਖੁਲਾਸਾ ਨਹੀਂ ਕੀਤਾ ਹੈ। ਦੁਪਹਿਰ ਤੱਕ ਜਲੰਧਰ ਪੁਲਿਸ ਇਸ ਸਬੰਧੀ ਹੋਰ ਵੱਡੇ ਖੁਲਾਸੇ ਕਰ ਸਕਦੀ ਹੈ। ਇਸ ਤੋਂ ਬਾਅਦ ਜਲਦ ਹੀ ਪੁਲਿਸ ਦੋਵਾਂ ਅੱਤਵਾਦੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲਵੇਗੀ।

Leave a Reply

Your email address will not be published. Required fields are marked *