29/07/2026
Capture

ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਔਰਤਾਂ ਨੂੰ ਵੱਡਾ ਤੋਹਫਾ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਸਰਕਾਰ ਨੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 100 ਰੁਪਏ ਦੀ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ। ਇਸ ਕਟੌਤੀ ਤੋਂ ਬਾਅਦ ਹੁਣ ਦਿੱਲੀ ਵਿੱਚ ਕੀਮਤ 903 ਰੁਪਏ ਤੋਂ ਘੱਟ ਕੇ 803 ਰੁਪਏ, ਭੋਪਾਲ ਵਿੱਚ 808.50 ਰੁਪਏ, ਜੈਪੁਰ ਵਿੱਚ 806.50 ਰੁਪਏ ਅਤੇ ਪਟਨਾ ਵਿੱਚ 901 ਰੁਪਏ ਹੋ ਗਈ ਹੈ।

ਇਸ ਤੋਂ ਇਲਾਵਾ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਕਿਹਾ, “ਅੰਤਰਰਾਸ਼ਟਰੀ ਮਹਿਲਾ ਦਿਵਸ ਦੀਆਂ ਮੁਬਾਰਕਾਂ! ਅਸੀਂ ਸਾਡੀ ਨਾਰੀ ਸ਼ਕਤੀ ਦੀ ਤਾਕਤ, ਸਾਹਸ ਅਤੇ ਲਚਕੀਲੇਪਣ ਨੂੰ ਸਲਾਮ ਕਰਦੇ ਹਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਉਨ੍ਹਾਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦੇ ਹਾਂ। 

Leave a Reply

Your email address will not be published. Required fields are marked *