30/07/2026
GIHua2RXcAA37bh

ਅੱਜ ਦੇਸ਼ ਭਰ ‘ਚ ਲੋਕ ਮਹਾਸ਼ਿਵਰਾਤਰੀ ਦਾ ਤਿਓਹਾਰ ਮਨਾ ਰਹੇ ਹਨ। ਪੰਜਾਬ ਭਰ ਦੇ ਮੰਦਿਰਾਂ ‘ਚ ਵੀ ਰੌਣਕਾਂ ਲੱਗੀਆਂ ਹੋਈਆਂ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੀ ਸੂਬੇ ਭਰ ਦੇ ਲੋਕਾਂ ਨੂੰ ਮਹਾਸ਼ਿਵਰਾਤਰੀ ਦੀਆਂ ਵਧਾਈਆਂ ਦਿੱਤੀਆਂ ਗਈਆਂ ਹਨ। ਜਿਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਐਕਸ ‘ਤੇ ਪੋਸਟ ਕਰਦਿਆਂ ਲਿਖਿਆ ਕਿ ਮਹਾਸ਼ਿਵਰਾਤਰੀ ਦੇ ਤਿਉਹਾਰ ਦੀਆਂ ਆਪ ਸਭ ਨੂੰ ਬਹੁਤ-ਬਹੁਤ ਵਧਾਈਆਂ। ਭਗਵਾਨ ਸ਼ਿਵ ਜੀ ਆਪ ਸਭ ਦੀਆਂ ਮਨੋਕਾਮਨਾਵਾਂ ਨੂੰ ਪੂਰਾ ਕਰਨ ਅਤੇ ਪਰਿਵਾਰਾਂ ਨੂੰ ਖੁਸ਼ੀਆਂ ਬਖਸ਼ਣ।

Leave a Reply

Your email address will not be published. Required fields are marked *