30/07/2026
download

13 ਮਾਰਚ ਨੂੰ ਪੰਜਾਬ ਚ ਸਫ਼ਰ ਕਰਨਾ ਔਖਾ ਹੋ ਸਕਦਾ ਹੈ ਕਿਉਂਕਿ ਇਸ ਦਿਨ ਸਰਕਾਰੀ ਬੱਸਾਂ ਪੰਜਾਬ ਰੋਡਵੇਜ਼ ਬੱਸਾਂ ਦੀ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, ਪੰਜਾਬ ਰੋਡਵੇਜ਼, ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਪੰਜਾਬ ਸਰਕਾਰ ਖਿਲਾਫ਼ ਵੱਡਾ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਹ ਮੁਲਾਜ਼ਮ 13 ਮਾਰਚ ਨੂੰ ਪੰਜਾਬ ਭਰ ਵਿੱਚ ਮੁਕੰਮਲ ਹੜਤਾਲ ਕਰਨ ਜਾ ਰਹੇ ਹਨ। ਆਪਣੀਆਂ ਮੰਗਾਂ ਨੂੰ ਲੈ ਕੇ ਰੋਡਵੇਜ਼ ਦੇ ਇਹ ਮੁਲਾਜ਼ਮ ਕਾਫ਼ੀ ਸਮੇਂ ਤੋਂ ਸਰਕਾਰ ਖਿਲਾਫ਼ ਨਿੱਤਰੇ ਹਨ। 

ਉਧਰ ਹੀ, ਯੂਨੀਅਨ ਦੇ ਅਧਿਕਾਰੀਆਂ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਨ ਵਿੱਚ ਅੜਿੱਕਾ ਪੈਦਾ ਕਰਨ ਤੋਂ ਤੰਗ ਆ ਕੇ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ। ਯੂਨੀਅਨ ਮੈਂਬਰ 13 ਮਾਰਚ ਨੂੰ ਮੁਹਾਲੀ ਤੋਂ ਪੰਜਾਬ ਵਿਧਾਨ ਸਭਾ ਵੱਲ ਮਾਰਚ ਵੀ ਕਰਨਗੇ।

Leave a Reply

Your email address will not be published. Required fields are marked *