29/07/2026
15_08_497816189untitled-36 copy-ll

ਅਮਰੀਕਾ ਤੋਂ ਪੰਜਾਬ ਇਕ ਬੜੀ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਪੂਰੇ ਪਿੰਡ ਚ ਸੋਗ ਦੀ ਲਹਿਰ ਫੈਲ ਗਈ। ਦਸੂਹਾ ਦੇ ਇੱਕ ਹੀ ਪਿੰਡ ਦੇ ਦੋ ਨੌਜਵਾਨਾਂ ਦੀ ਅਮਰੀਕਾ ਵਿੱਚ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਇਹ ਦੋਵੇਂ ਨੌਜਵਾਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਟੇਰਕੇਆਣਾ ਦੇ ਰਹਿਣ ਵਾਲੇ ਸੀ ਤੇ ਰੋਜ਼ੀ ਰੋਟੀ ਕਮਾਉਣ ਲਈ ਦੋ ਸਾਲ ਪਹਿਲਾਂ ਅਮਰੀਕਾ ਗਏ ਸਨ।

ਜਾਣਕਾਰੀ ਮੁਤਾਬਕ,  ਇਹ ਦੋਵੇਂ ਨੌਜਵਾਨ ਇਕੱਠੇ ਅਮਰੀਕਾ ਵਿੱਚ ਟਰਾਲਾ ਚਲਾਉਣ ਦਾ ਕੰਮ ਕਰਦੇ ਸਨ ਅਤੇ ਕੈਲੀਫੋਰਨੀਆ ਤੋਂ ਨਿਊ ਮੈਕਸੀਕੋ ਵੱਲ ਨੂੰ ਜਾ ਰਹੇ ਸਨ ਜਦੋਂ ਇਹ ਦੋਵੇਂ ਨੌਜਵਾਨ ਹਾਈਵੇ ਨੰਬਰ 144 ਤੇ ਪਹੁੰਚੇ ਤਾਂ ਗਲਤ ਸਾਈਡ ਤੋਂ ਆ ਰਹੇ ਇੱਕ ਟਰਾਲੇ ਨਾਲ ਉਨਾਂ ਦਾ ਐਕਸੀਡੈਂਟ ਹੋ ਗਿਆ। ਇਹ ਐਕਸੀਡੈਂਟ ਇਨਾ ਭਿਆਨਕ ਸੀ ਕੀ ਤਕਰੀਬਨ ਛੇ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਉਨ੍ਹਾਂ ਨੂੰ ਇਸ ਵਿੱਚੋਂ ਕੱਢਿਆ ਗਿਆ ਅਤੇ ਇਹਨਾਂ ਦੋਵਾਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਗੌਰਤਲਬ ਹੈ ਕਿ ਮਰਨ ਵਾਲਿਆਂ ਵਿੱਚੋਂ ਇੱਕ ਦੀ ਪਹਿਚਾਣ ਸੁਖਜਿੰਦਰ ਸਿੰਘ ਪੁੱਤਰ ਸਰੂਪ ਸਿੰਘ ਉਮਰ 23 ਸਾਲ ਇਹ ਨੌਜਵਾਨ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਸੁਖਜਿੰਦਰ ਸਿੰਘ ਦੇ ਪਿਤਾ ਖੇਤੀਬਾੜੀ ਕਰਦੇ ਹਨ ਅਤੇ ਦੂਜੇ ਨੌਜਵਾਨ ਦੀ ਪਹਿਚਾਣ ਸਿਮਰਨਜੀਤ ਸਿੰਘ ਪੁੱਤਰ ਰਵਿੰਦਰ ਸਿੰਘ ਉਮਰ 23 ਸਾਲ ਜੋ ਘਰਦਿਆਂ ਦਾ ਇਕਲੌਤਾ ਬੇਟਾ ਸੀ ਸਿਮਰਨਜੀਤ ਸਿੰਘ ਦੇ ਪਿਤਾ ਖੇਤੀਬਾੜੀ ਕਰਦੇ ਹਨ।

Leave a Reply

Your email address will not be published. Required fields are marked *