29/07/2026
download (1)

ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਿਆਸੀ ਹਲਚੱਲ ਜਾਰੀ ਹੈ। ਉੱਥੇ ਹੀ ਵੋਟਾਂ ਤੋਂ ਕੁਝ ਹਫ਼ਤੇ ਪਹਿਲਾਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਸ ਦੇਈਏ ਕਿ ਚੋਣ ਕਮਿਸ਼ਨਰ ਅਰੁਣ ਗੋਇਲ ਨੇ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਚੋਣ ਕਮਿਸ਼ਨ ਵਿੱਚ ਚੋਣ ਕਮਿਸ਼ਨਰ ਦੀ ਇੱਕ ਅਸਾਮੀ ਪਹਿਲਾਂ ਹੀ ਖਾਲੀ ਸੀ। ਗੋਇਲ ਦੇ ਅਸਤੀਫੇ ਤੋਂ ਬਾਅਦ ਹੁਣ ਸਿਰਫ਼ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਹੀ ਰਹਿ ਗਏ ਹਨ।

ਗੌਰਤਲਬ ਹੈ ਕਿ ਚੋਣ ਕਮਿਸ਼ਨ ਵਿੱਚ ਮੁੱਖ ਚੋਣ ਕਮਿਸ਼ਨਰ ਤੋਂ ਇਲਾਵਾ ਦੋ ਹੋਰ ਚੋਣ ਕਮਿਸ਼ਨਰ ਹਨ। ਹੁਣ ਚੋਣ ਪ੍ਰਣਾਲੀ ਦੀ ਸਾਰੀ ਜ਼ਿੰਮੇਵਾਰੀ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਮੋਢਿਆਂ ‘ਤੇ ਆ ਗਈ ਹੈ। ਅਰੁਣ ਗੋਇਲ ਨੇ ਮੁੱਖ ਚੋਣ ਕਮਿਸ਼ਨਰ ਨਾਲ ਚੋਣ ਤਿਆਰੀਆਂ ਲਈ ਕਈ ਸੂਬਿਆਂ ਦੇ ਦੌਰੇ ਕੀਤੇ। ਹੁਣ ਉਨ੍ਹਾਂ ਨੇ ਅਚਾਨਕ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

Leave a Reply

Your email address will not be published. Required fields are marked *