30/07/2026
download (8)

ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖਬਰ ਹੈ। ਸੂਬੇ ਵਿੱਚ ਕਲ੍ਹ ਯਾਨਿ ਕਿ ਮੰਗਲਵਾਰ ਨੂੰ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ। ਦਰਅਸਲ, ਮੁਲਾਜ਼ਮਾਂ ਵੱਲੋਂ 12 ਮਾਰਚ ਨੂੰ ਸਰਕਾਰੀ ਬੱਸਾਂ ਨਾ ਚਲਾਉਣ ਦਾ ਐਲਾਨ ਕੀਤਾ ਗਿਆ ਹੈ। ਕਲ੍ਹ ਦੁਪਹਿਰ 12 ਵਜੇ ਤੋਂ ਬਾਅਦ ਬੱਸਾਂ ਰੋਕ ਦਿੱਤੀਆਂ ਜਾਣਗੀਆਂ ਅਤੇ 13 ਮਾਰਚ ਨੂੰ ਵੀ ਦਿਨ ਭਰ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ।

ਦਸਿਆ ਜਾ ਰਿਹਾ ਹੈ ਕਿ ਪਨਬੱਸ, ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਵੱਲੋਂ 13 ਮਾਰਚ ਨੂੰ ਵਿਧਾਨ ਸਭਾ ਵੱਲ ਕੂਚ ਕਰਨ ਦਾ ਐਲਾਨ ਕੀਤਾ ਗਿਆ ਹੈ । ਜਿਸ ਦੇ ਮੱਦੇਨਜ਼ਰ 13 ਮਾਰਚ ਨੂੰ ਵੀ ਕੋਈ ਸਰਕਾਰੀ ਬੱਸ ਸੜਕਾਂ ‘ਤੇ ਨਹੀਂ ਚੱਲੇਗੀ । ਮੁਲਾਜ਼ਮਾਂ ਵੱਲੋਂ ਹੱਕੀ ਮੰਗਾਂ ਪ੍ਰਵਾਨ ਕਰਨ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਕਾਰਨ ਆਮ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ।

Leave a Reply

Your email address will not be published. Required fields are marked *