29/07/2026
kapil-sharma-2-1685599730

ਕਾਮੇਡੀ ਦੇ ਬਾਦਸ਼ਾਹ ਕਪਿਲ ਸ਼ਰਮਾ ਇੱਕ ਵਾਰ ਫਿਰ ਆਪਣਾ ਕਾਮੇਡੀ ਸ਼ੋਅ ‘ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ’ ਲੈ ਕੇ ਆ ਰਹੇ ਹਨ। ਇਸ ਸ਼ੋਅ ਨੂੰ ਲੈ ਕੇ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਹੋ ਗਏ ਹਨ। ਸੁਨੀਲ ਗਰੋਵਰ ਵੀ ਲੰਬੇ ਸਮੇਂ ਬਾਅਦ ਕਪਿਲ ਦੇ ਸ਼ੋਅ ‘ਚ ਵਾਪਸੀ ਕਰ ਰਹੇ ਹਨ। ਇਸ ਤੋਂ ਇਲਾਵਾ ਸ਼ੋਅ ‘ਚ ਕੀਕੂ ਸ਼ਾਰਦਾ, ਕ੍ਰਿਸ਼ਨਾ ਅਭਿਸ਼ੇਕ, ਰਾਜੀਵ ਠਾਕੁਰ ਅਤੇ ਅਰਚੁਨਾ ਪੂਰਨਸਿੰਘ ਵੀ ਸ਼ਾਮਲ ਹਨ। ਹੁਣ ਇੱਕ ਅਪਡੇਟ ਸਾਹਮਣੇ ਆਇਆ ਹੈ ਕਿ ਇਸ ਸ਼ੋਅ ਵਿੱਚ ਆਮਿਰ ਖਾਨ ਵੀ ਨਜ਼ਰ ਆਉਣ ਵਾਲੇ ਹਨ। 

ਆਮਿਰ ਖਾਨ ਕਪਿਲ ਸ਼ਰਮਾ ਦੇ ਸ਼ੋਅ ਦੇ ਕਿਸੇ ਵੀ ਸੀਜ਼ਨ ਵਿੱਚ ਨਜ਼ਰ ਨਹੀਂ ਆਏ ਹਨ। ਇਹ ਪਹਿਲੀ ਵਾਰ ਹੋਵੇਗਾ ਜਦੋਂ ਕਪਿਲ ਆਮਿਰ ਖਾਨ ਨਾਲ ਮਸਤੀ ਕਰਦੇ ਨਜ਼ਰ ਆਉਣਗੇ। ਮਿਲੀ ਜਾਣਕਾਰੀ ਦੇ ਅਨੁਸਾਰ, ਇੱਕ ਸੂਤਰ ਨੇ ਕਿਹਾ ਹੈ ਕਿ – ‘ਆਮਿਰ ਖਾਨ ਕਦੇ ਵੀ ਕਪਿਲ ਸ਼ਰਮਾ ਦੇ ਕਾਮੇਡੀ ਸ਼ੋਅ ਦਾ ਹਿੱਸਾ ਨਹੀਂ ਰਹੇ ਹਨ, ਪਰ ਇਹ ਪਹਿਲੀ ਵਾਰ ਹੋਵੇਗਾ ਜਦੋਂ ਤੁਸੀਂ ਉਨ੍ਹਾਂ ਨੂੰ ਕਪਿਲ ਸ਼ਰਮਾ ਦੇ ਸ਼ੋਅ ਵਿੱਚ ਦੇਖੋਗੇ।’ ਹੁਣ ਇਹ ਖਬਰ ਕਿੰਨੀ ਸੱਚੀ ਹੈ ਇਹ ਤਾਂ ਸ਼ੋਅ ਦੇ ਪ੍ਰਸਾਰਣ ਤੋਂ ਬਾਅਦ ਹੀ ਪਤਾ ਲੱਗੇਗਾ।

ਦਸ ਦਈਏ ਕਿ ਕਪਿਲ ਸ਼ਰਮਾ ਅਤੇ ਸੁਨੀਲ ਗਰੋਵਰ ਕਰੀਬ 7 ਸਾਲ ਬਾਅਦ ਇਸ ਸ਼ੋਅ ਵਿੱਚ ਇਕੱਠੇ ਕੰਮ ਕਰਨ ਜਾ ਰਹੇ ਹਨ। ਇਸ ਤੋਂ ਪਹਿਲਾਂ ਸੁਨੀਲ ‘ਦਿ ਕਪਿਲ ਸ਼ਰਮਾ’ ਅਤੇ ‘ਕਾਮੇਡੀ ਨਾਈਟਸ ਵਿਦ ਕਪਿਲ’ ਵਰਗੇ ਸੀਜ਼ਨਾਂ ‘ਚ ਕਪਿਲ ਨਾਲ ਗੁੱਥੀ ਅਤੇ ਡਾਕਟਰ ਮਸ਼ੂਰ ਗੁਲਾਟੀ ਦੇ ਕਿਰਦਾਰ ‘ਚ ਨਜ਼ਰ ਆ ਚੁੱਕੇ ਹਨ। 

Leave a Reply

Your email address will not be published. Required fields are marked *