29/07/2026
IMG_1782

ਅੱਜ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ‘ਤੇ ਕਿਸਾਨ ਦੁਪਹਿਰ 12 ਵਜੇ ਸ਼ੰਭੂ ਸਰਹੱਦ ‘ਤੇ ਰੇਲਾਂ ਰੋਕਣਗੇ। ਕਿਸਾਨਾਂ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਨ ਮਗਰੋਂ ਧਰਨਾ 16 ਅਪਰੈਲ ਤੱਕ ਮੁਲਤਵੀ ਕਰ ਦਿੱਤਾ ਗਿਆ ਸੀ।

ਅਧਿਕਾਰੀਆਂ ਨੇ ਨੌਜਵਾਨ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਸਮੇਤ ਤਿੰਨ ਕਿਸਾਨਾਂ ਨੂੰ ਰਿਹਾਅ ਕਰਨ ਦਾ ਭਰੋਸਾ ਦਿੱਤਾ ਸੀ ਪਰ ਜੇਲ੍ਹ ਵਿੱਚ ਬੰਦ ਤਿੰਨੇ ਕਿਸਾਨਾਂ ਨੂੰ ਰਿਹਾਅ ਨਹੀਂ ਕੀਤਾ ਗਿਆ

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਭਾਜਪਾ ਦੇ ਨਾਲ-ਨਾਲ ਵਿਰੋਧੀ ਧਿਰ ਨੂੰ ਵੀ ਸਵਾਲ ਪੁੱਛਾਂਗੇ। ਉਨ੍ਹਾਂ ਕਿਹਾ ਕਿ ਜੋ ਮੈਨੀਫੈਸਟੋ ਜਾਰੀ ਕੀਤਾ ਗਿਆ ਹੈ, ਉਸ ‘ਚ WTO ਤੋਂ ਬਾਹਰ ਹੋਣ ਦੇ ਮੁੱਦੇ ‘ਤੇ ਤੁਹਾਡਾ ਕੀ ਸਟੈਂਡ ਹੋਵੇਗਾ? ਲਖੀਮਪੁਰ ਖੀਰੀ ਤੇ ਸ਼ੁਭਕਰਨ ਮਾਮਲੇ ‘ਤੇ ਦੋਸ਼ੀਆਂ ਨੂੰ ਕਿਵੇਂ ਸਜ਼ਾ ਮਿਲੇਗੀ?

ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੇ ਵੀ ਕੁਝ ਮੰਗਾਂ, ਖਾਸ ਕਰਕੇ ਮਨਰੇਗਾ ਅਤੇ 200 ਦਿਨਾਂ ਤੋਂ 700 ਰੁਪਏ ਦਿਹਾੜੀ ਨਾਲ ਸਬੰਧਤ ਮੰਗਾਂ ‘ਤੇ ਸਫਾਈ ਨਹੀਂ ਦਿੱਤੀ ਹੈ।

Leave a Reply

Your email address will not be published. Required fields are marked *