30/07/2026
o-187

ਪੰਜਾਬ ਵਿੱਚ ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋ ਗਈ ਹੈ। ਜਿਸ ਕਾਰਨ ਵੀਰਵਾਰ ਤੋਂ ਸ਼ਨੀਵਾਰ ਤੱਕ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੀਂਹ ਦੇ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਜਿਸ ਦੀ ਰਫਤਾਰ ਵੱਧ ਤੋਂ ਵੱਧ 40 ਕਿਲੋਮੀਟਰ ਤੱਕ ਪਹੁੰਚ ਸਕਦੀ ਹੈ। ਇਸ ਕਾਰਨ ਪੰਜਾਬ ਦੇ ਤਾਪਮਾਨ ‘ਚ ਬਹੁਤਾ ਬਦਲਾਅ ਨਹੀਂ ਹੋਵੇਗਾ ਪਰ ਲੋਕਾਂ ਨੂੰ ਵਧਦੀ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਵੈਸਟਰਨ ਡਿਸਟਰਬੈਂਸ ਕਾਰਨ ਅਗਲੇ ਦੋ ਦਿਨਾਂ ਲਈ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵੀਰਵਾਰ ਸ਼ਾਮ ਨੂੰ ਮੀਂਹ ਪੈਣ ਦੀਆਂ ਸੰਭਾਵਨਾਵਾਂ ਮਜ਼ਬੂਤ ​​ਹੁੰਦੀਆਂ ਜਾ ਰਹੀਆਂ ਹਨ। ਮੀਂਹ ਕਾਰਨ ਪੰਜਾਬ ਦੇ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਪਰ ਗਰਮੀ ਤੋਂ ਕੁਝ ਰਾਹਤ ਮਿਲੇਗੀ।

ਦਸ ਦੇਈਏ ਕਿ 20 ਅਪ੍ਰੈਲ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਨਵਾਂ ਸ਼ਹਿਰ, SBS ਨਗਰ, ਰੂਪ ਨਗਰ, ਪਟਿਆਲਾ ਅਤੇ ਸੰਗਰੂਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਪੱਛਮੀ ਮਾਲਵੇ ਵਿੱਚ 20 ਅਪ੍ਰੈਲ ਨੂੰ ਮੌਸਮ ਸਾਫ਼ ਰਹੇਗਾ। ਪੰਜਾਬ ਦੇ ਸ਼ਹਿਰਾਂ ‘ਚ ਘੱਟੋ-ਘੱਟ ਤਾਪਮਾਨ ‘ਚ 1 ਡਿਗਰੀ ਦੀ ਗਿਰਾਵਟ ਆ ਸਕਦੀ ਹੈ ਪਰ ਸ਼ਨੀਵਾਰ ਤੱਕ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ‘ਚ ਤਾਪਮਾਨ 1 ਡਿਗਰੀ ਵਧ ਜਾਵੇਗਾ।

Leave a Reply

Your email address will not be published. Required fields are marked *