29/07/2026
04_05_2024-04_05_2024-heat_wave_alert_1_1_9359810

ਪੰਜਾਬ ਵਿੱਚ ਗਰਮੀ ਨੇ ਜ਼ੋਰ ਫੜ ਲਿਆ ਹੈ। ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਗਿਆ। ਲੁਧਿਆਣਾ ਅਤੇ ਫਾਜ਼ਿਲਕਾ ਸਭ ਤੋਂ ਗਰਮ ਰਹੇ। ਇੱਥੇ ਵੱਧ ਤੋਂ ਵੱਧ ਤਾਪਮਾਨ 42.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਤਿੰਨ ਡਿਗਰੀ ਸੈਲਸੀਅਸ ਵੱਧ ਸੀ। ਪਟਿਆਲਾ, ਪਠਾਨਕੋਟ, ਬਠਿੰਡਾ ਅਤੇ ਅੰਮ੍ਰਿਤਸਰ ਵਿੱਚ ਵੀ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦਿਨ ਭਰ ਲੂ ਚੱਲਣ ਵਰਗੀ ਸਥਿਤੀ ਬਣੀ ਹੋਈ ਸੀ। ਮੌਸਮ ਵਿਭਾਗ ਮੁਤਾਬਕ ਮੰਗਲਵਾਰ ਅਤੇ ਬੁੱਧਵਾਰ ਨੂੰ ਵੀ ਤੇਜ਼ ਗਰਮੀ ਪੈਣ ਦੀ ਸੰਭਾਵਨਾ ਹੈ।

ਕਈ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਇੱਕ ਨਵਾਂ ਪੱਛਮੀ ਗੜਬੜ 9 ਮਈ ਤੋਂ ਸਰਗਰਮ ਹੋ ਰਿਹਾ ਹੈ ਅਤੇ ਕੁਝ ਜ਼ਿਲ੍ਹਿਆਂ ਵਿੱਚ ਬੂੰਦਾ-ਬਾਂਦੀ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। 9 ਮਈ ਨੂੰ ਸਰਗਰਮ ਹੋਣ ਵਾਲੀ ਪੱਛਮੀ ਗੜਬੜੀ ਗਰਮੀ ਦੇ ਅਸਰ ਨੂੰ 3 ਦਿਨਾਂ ਲਈ ਘੱਟ ਕਰੇਗਾ। ਮੌਸਮ ਵਿਚ ਹੋਣ ਵਾਲੇ ਇਸ ਬਦਲਾਅ ਨਾਲ ਤਾਪਮਾਨ ਵਿਚ ਵੀ ਗਿਰਾਵਟ ਆਏਗੀ।

10 ਮਈ ਨੂੰ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਮੁਖੀ ਡਾ, ਪਵਨੀਤ ਕਿੰਗਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਦੋ ਦਿਨ ਮੌਸਮ ਸਾਫ਼ ਰਹੇਗਾ, ਫਸਲਾਂ ਦੀ ਵਾਢੀ ਜਲਦੀ ਕਰ ਲਓ ਕਿਉਂਕਿ ਅੱਗੇ ਮੀਂਹ ਪੈਣ ਦੀ ਸੰਭਾਵਨਾ ਹੈ।

ਉਥੇ ਹੀ ਜਲੰਧਰ ਵਿਚ ਪਿਛਲੇ ਤਿੰਨ ਦਿਨਾਂ ਤੋਂ ਵੱਧ ਰਹੀ ਗਰਮੀ ਦੇ ਨਾਲ ਹੀ ਬਿਜਲੀ ਦੀ ਖਪਤ ਵੀ ਵਧਣ ਲੱਗੀ ਹੈ। ਪਿਛਲੇ ਹਫਤੇ ਜਲੰਧਰ ਸਰਕਲ ਦੀ ਬਿਜਲੀ ਦੀ ਖਪਤ ਲਗਭਗ 600 ਮੈਗਾਵਾਟ ਸੀ।

Leave a Reply

Your email address will not be published. Required fields are marked *