30/07/2026
07_05_2024-123333333

 ਖਰੜ ਤੋਂ ਬਹੁਤ ਹੀ ਦੁਖਦਾਇਕ ਖਬਰ ਸਾਹਮਣੇ ਆਈ ਹੈ। ਜਿੱਥੇ ਖਰੜ ਹਲਕੇ ਦੇ ਪਿੰਡ ਚੰਦੋ ਵਿਚ ਇੱਕ ਨੌਜਵਾਨ ਮਨੀਸ਼ ਰਾਣਾ ਬਾਊਂਸਰ ਦਾ ਗੋਲੀਆ ਮਾਰ ਕੇ ਕਤਲ ਕੀਤਾ ਗਿਆ। ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ । ਸਿਰ ਵਿੱਚ ਗੋਲੀਆਂ ਲੱਗਣ ਕਰਕੇ ਨੌਜਵਾਨ ਦੀ ਮੌਕੇ ਉੱਤੇ ਹੀ ਮੌਤ ਹੋ ਗਈ । ਆਸ ਪਾਸ ਦੇ ਪਿੰਡਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਮੌਕੇ ‘ਤੇ ਪੁਲਿਸ ਪਹੁੰਚੀ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

Leave a Reply

Your email address will not be published. Required fields are marked *