30/07/2026
IMG_1911

ਹੁਸ਼ਿਆਰਪੁਰ ਤੋਂ ਬਸਪਾ ਨੂੰ ਵੱਡਾ ਝਟਕਾ ਲੱਗਾ ਹੈ। ਬਸਪਾ ਉਮੀਦਵਾਰ ਰਾਕੇਸ਼ ਸੋਮਨ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਿਆ ਹੈ। ਰਾਕੇਸ਼ ਸੋਮਨ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ।

ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਰਾਕੇਸ਼ ਸੋਮਨ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਆਦਮੀ ਕਲੀਨਿਕ ਅਤੇ ਸਕੂਲਾਂ ਨੂੰ ਬੇਹਤਰ ਬਣਾਕੇ ਬਹੁਤ ਵਧੀਆ ਕੰਮ ਕਰ ਰਹੀ ਹੈ। ਹਰ ਗਰੀਬ ਨੂੰ ਚੰਗੀ ਸਿੱਖਿਆ ਤੇ ਸਿਹਤ ਸਹੂਲਤਾਂ ਦੇਣਾ ਪੁੰਨ ਦਾ ਕੰਮ ਹੈ ਜੋ ਭਗਵੰਤ ਮਾਨ ਦੀ ਸਰਕਾਰ ਪੰਜਾਬ ਦੇ ਲੋਕਾਂ ਲਈ ਕਰ ਰਹੀ ਹੈ। ਜਿਸ ਕਰਕੇ ਉਹਨਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਲਿਆ ।

Leave a Reply

Your email address will not be published. Required fields are marked *