30/07/2026
09_05_2024-images_9361385

ਮੋਹਾਲੀ ਦੇ ਨਿਊ ਮੁਲਾਂਪੁਰ ਤੋਂ ਇਸ ਸਮੇਂ ਵੱਡੀ ਖਬਰ ਸਾਹਮਣੇ ਆਈ ਹੈ। ਮੁੱਲਾਪੁਰ ‘ਚ ਸਪੈਸ਼ਲ ਸੈੱਲ ਅਤੇ ਗੈਂਗਸਟਰ ਵਿਚਾਲੇ ਮੁਠਭੇੜ ਹੋਈ ਹੈ। ਇਸ ਦੌਰਾਨ 2 ਬਦਮਾਸ਼ਾਂ ਨੂੰ ਕਰੀਬ ਤਿੰਨ ਗੋਲੀਆਂ ਲੱਗੀਆਂ ਹਨ, ਇੱਕ ਗੋਲੀ ਬਦਮਾਸ਼ ਦੇ ਲੱਤ ਤੇ ਲੱਗੀ ਹੈ। ਦੋਵਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਬੀਤੇ ਦਿਨੀ ਮੋਹਾਲੀ ਦੇ ਪਿੰਡ ਚੰਦੋ ਵਿਖੇ ਹੋਏ ਸਨੀ ਬਾਉਂਸਰ ਦੇ ਕਤਲ ਦੇ ਮਾਮਲੇ ਵਿੱਚ ਇਹ ਬਦਮਾਸ਼ ਸ਼ਾਮਿਲ ਸਨ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਬਾਈਕ ‘ਤੇ ਜਾ ਰਹੇ ਸਨ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਬਦਮਾਸ਼ਾਂ ਨੇ ਪੁਲਿਸ ਉਤੇ ਫਾਇਰਿੰਗ ਕਰ ਦਿੱਤੀ। ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ। ਜਿਸ ਵਿਚ ਇਕ ਮੁਲਜ਼ਮ ਦੇ ਲੱਤ ਅਤੇ ਦੂਜੇ ਦੀ ਵੱਖੀ ਵਿਚ ਗੋਲੀਆਂ ਲੱਗੀਆਂ ਹਨ। ਦੋਵੇਂ ਮੋਹਾਲੀ ਜ਼ਿਲ੍ਹੇ ਦੇ ਵਸਨੀਕ ਦੱਸੇ ਜਾਂਦੇ ਹਨ ਜਿਨ੍ਹਾਂ ਨੇ ਦੋ ਦਿਨ ਪਹਿਲਾਂ ਬਾਊਂਸਰ ਨੂੰ ਗੋਲੀ ਮਾਰ ਦਿੱਤੀ ਸੀ। ਪੁਲਿਸ ਨੇ ਦੋਵਾਂ ਨੂੰ 48 ਘੰਟਿਆਂ ‘ਚ ਗ੍ਰਿਫਤਾਰ ਕਰ ਲਿਆ।

ਜ਼ਿਕਰਯੋਗ ਹੈ ਕਿ ਖਰੜ ਦੇ ਚੰਦੋ ਪਿੰਡ ਵਿੱਚ ਮੰਗਲਵਾਰ ਨੂੰ ਦਿਨ ਦਿਹਾੜੇ ਦੋ ਹਮਲਾਵਰਾਂ ਨੇ ਮਨੀਸ਼ ਕੁਮਾਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਮੁਤਾਬਕ ਇਹ ਹਮਲਾ ਬਾਊਂਸਰਾਂ ਦੇ ਦੋ ਗਰੁੱਪਾਂ ਵਿਚਾਲੇ ਚੱਲ ਰਹੇ ਗੈਂਗਵਾਰ ਦਾ ਨਤੀਜਾ ਸੀ। ਕਿਹਾ ਜਾ ਰਿਹਾ ਹੈ ਕਿ ਦਵਿੰਦਰ ਬੰਬੀਹਾ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ।

Leave a Reply

Your email address will not be published. Required fields are marked *