30/07/2026
xfet

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਯੂਪੀ ਦੇ ਸੀਐਮ ਯੋਗੀ ਨੂੰ ਚਿੱਠੀ ਲਿਖੀ ਹੈ। ਚਿੱਠੀ ਵਿਚ ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ CM ਆਦਿਤਿਆਨਾਥ ਯੋਗੀ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ ਹੈ। ਜਾਖੜ ਨੇ ਮੁੱਖ ਮੰਤਰੀ ਯੋਗੀ ਨੂੰ ਬਟਾਲਾ, ਜਲੰਧਰ ਤੇ ਲੁਧਿਆਣਾ ਆਉਣ ਦਾ ਸੱਦਾ ਦਿੱਤਾ ਹੈ। ਚਿੱਠੀ ਵਿਚ ਜਾਖੜ ਨੇ ਲਿਖਿਆ ਹੈ ਕਿ ਮੈਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਤੁਹਾਡੀ ਯੋਗਤਾ, ਕਾਰਜਸ਼ੈਲੀ ਤੇ ਨਿਸ਼ਠਾ ਦੇ ਚੱਲਦਿਆਂ ਪੰਜਾਬ ਵਿਚ ਵੀ ਤੁਹਾਨੂੰ ਪਸੰਦ ਕੀਤਾ ਜਾਂਦਾ ਹੈ। ਤੁਹਾਡੀ ਕਾਰਜਸ਼ੈਲੀ ਤੇ ਤੁਹਾਡੀ ਪ੍ਰਸ਼ਾਸਨਿਕ ਕਾਰਜਕੁਸ਼ਲਤਾ ਪੰਜਾਬ ਵਿਚ ਚਰਚਾ ਦਾ ਕੇਂਦਰ ਬਮਿਆ ਹੋਇਆ ਹੈ। ਪੰਜਾਬ ਵਿਚ ਸਿਆਸੀ ਸਭਾਵਾਂ ਵਿਚ ਮੌਜੂਦਾ ਚੁਣਾਵੀ ਦੌਰ ਵਿਚ ਅਸੀਂ ਚਾਹੁੰਦਾ ਹਾਂ ਕਿ ਤੁਹਾਡੇ ਤਿੰਨ ਪ੍ਰੋਗਰਾਮ ਬਟਾਲਾ, ਜਲੰਧਰ ਤੇ ਲੁਧਿਆਣਾ ਵਿਚ ਕਰਵਾਏ ਜਾਣ।

ਦਸ ਦੇਈਏ ਕਿ ਜਾਖੜ ਨੇ ਲਿਖਿਆ ਹੈ ਕਿ ਤੁਹਾਡੇ ਚੁਣਾਵੀ ਦੌਰੇ ਨਾਲ ਪੰਜਾਬ ਵਿਚ ਪਾਰਟੀ ਦੀ ਚੱਲ ਰਹੇ ਰਹੀ ਮੁਹਿੰਮ ਵਿਚ ਕਾਫੀ ਮਦਦ ਮਿਲੇਗੀ। ਜੇਕਰ ਤੁਸੀਂ ਆਪਣੇ ਰੁਝੇਵਿਆਂ ਤੋਂ ਕੁਝ ਸਮਾਂ ਕੱਢ ਕੇ ਸਾਨੂੰ ਦੇ ਦਿਓ ਤਾਂ ਭਾਜਪਾ ਨੂੰ ਕਾਫੀ ਮਜ਼ਬੂਤੀ ਮਿਲੇਗੀ।

Leave a Reply

Your email address will not be published. Required fields are marked *