30/07/2026
images

ਡੇਰਾ ਬਾਬਾ ਨਾਨਕ ‘ਚ ਭਾਰਤ ਪਾਕਿਸਤਾਨ ਸਰਹੱਦ ਤੇ ਬਣੇ ਕਰਤਾਰਪੁਰ ਕੌਰੀਡੋਰ ਤੇ ਹੁਣ ਫਿਲਮਾਂ ਦੀ ਸ਼ੂਟਿੰਗ ਦੇਖਣ ਨੂੰ ਮਿਲੇਗੀ। ਜੀ ਹਾ ਇਸ ਦੀ ਇਜਾਜ਼ਤ ਲੈਂਡ ਪੋਰਟ ਅਥਾਰਟੀ ਆਫ ਇੰਡੀਆ ਵੱਲੋ ਦੇ ਦਿੱਤੀ ਗਈ ਹੈ । ਇੱਥੇ ਫਿਲਮਾਂ ਡਾਕੂਮੈਂਟਰੀ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਤਸਵੀਰਾਂ ਵੀ ਖਿੱਚੀਆਂ ਜਾ ਸਕਦੀਆਂ ਹਨ। ਪਰ ਇਸ ਦੇ ਲਈ ਇਕ ਵੱਡੀ ਫ਼ੀਸ ਅਦਾ ਕਰਨੀ ਪਵੇਗੀ ।

ਜੇਕਰ ਕੋਈ ਵਪਾਰ ਦੇ ਮੰਤਵ ਨਾਲ ਇਸ ਅਸਥਾਨ ਤੇ ਕੋਈ ਤਸਵੀਰ ਖਿੱਚਣੀ ਚਾਹੁੰਦਾ ਹੈ ਤਾ ਉਸ ਲਈ ਅਲੱਗ ਫ਼ੀਸ ਰਾਸ਼ੀ ਰੱਖੀ ਗਈ ਹੈ ਜੇਕਰ ਕੋਈ ਵਿਦਿਆਰਥੀ ਹੈ ਤਾਂ ਉਸ ਲਈ ਅਲੱਗ। ਜਿਸ ਤਹਿਤ ਜੇਕਰ ਵਪਾਰ ਲਈ ਤਸਵੀਰਾਂ ਖਿਚਣਾ ਚਾਹੁੰਦਾ ਹੈ ਤਾ ਉਸ ਨੂੰ 10 ਹਜ਼ਾਰ ਰੁਪਏ ਦੇਣੇ ਹੋਣਗੇ ਇਸੇ ਤਰ੍ਹਾ ਵਿਦਿਆਰਥੀਆ ਨੂੰ ਇਸ ਸੰਬੰਧੀ ਜਾਣਕਾਰੀ ਦੇਣ ਲਈ ਜੇਕਰ ਕੋਈ ਤਸਵੀਰਾਂ ਖਿੱਚਦਾ ਹੈ ਤਾ ਉਸ ਨੂੰ ਪ੍ਰਤੀ ਦਿਨ ਦੇ ਹਿਸਾਬ ਨਾਲ 1 ਹਜਾਰ ਰੁਪਏ ਦੇਣੇ ਹੋਣਗੇ। ਇੱਥੇ ਹੀ ਬੱਸ ਨਹੀਂ ਫ਼ਿਲਮ ਦੀ ਸ਼ੂਟਿੰਗ ਲਈ 1 ਲੱਖ ਰੁਪਏ ਜਦਕਿ ਡਾਕੂਮੈਂਟਰੀ ਲਈ 40 ਹਜ਼ਾਰ ਰੁਪਏ ਨਿਰਧਾਰਿਤ ਕੀਤੇ ਗਏ ਹਨ। ਇਸ ਦੌਰਾਨ ਸਵੇਰ 10 ਵਜੇ ਤੋ ਸ਼ਾਮ ਪੰਜ ਵਜੇ ਤੱਕ ਫਿਲਮਾਂਕਨ ਕੀਤਾ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ’ਤੇ ਭਾਰਤ ਤੇ ਪਾਕਿਸਤਾਨ ਸਰਕਾਰਾਂ ਵੱਲੋਂ ਖੋਲ੍ਹੇ ਗਏ ਸ੍ਰੀ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਦੀ ਗਿਣਤੀ ਵਿੱਚ ਦਿਨੋ-ਦਿਨ ਵਾਧਾ ਹੁੰਦਾ ਜਾ ਰਿਹਾ ਹੈ। 

Leave a Reply

Your email address will not be published. Required fields are marked *