30/07/2026
Bhagwant-Mann

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਸੂਬੇ ਦੀ ਸਿਹਤ ਪ੍ਰਣਾਲੀ ਨੂੰ ਬੁਰੀ ਤਰਾਂ ਨਾਲ ਨੁਕਸਾਨ ਪਹੁੰਚਾਉਣ ਲਈ ਤਿੱਖੀ ਆਲੋਚਨਾ ਕੀਤੀ ਹੈ। ਬਾਜਵਾ ਨੇ ਕਿਹਾ ਕਿ ਬਠਿੰਡਾ ਵਿਚ ਦੋ ਮਹੀਨਿਆਂ ਤੋਂ ਵੀ ਘੱਟ ਸਮੇਂ ਵਿਚ ਸਰਕਾਰੀ ਹਸਪਤਾਲਾਂ ਵਿਚ ਤਾਇਨਾਤ 6 ਡਾਕਟਰਾਂ ਨੇ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣੇ ਅਹੁਦਿਆਂ ਨੂੰ ਛੱਡਣ ਦੇ ਪਰਿਵਾਰਕ ਕਾਰਨ ਦੱਸੇ। ਹਾਲਾਂਕਿ ਕਿਹਾ ਗਿਆ ਹੈ ਕਿ ਕਈ ਡਾਕਟਰ ਸਰਕਾਰੀ ਪ੍ਰਣਾਲੀ ਵਿੱਚ ਬੋਝ ਹੇਠ ਕੰਮ ਕਰ ਰਹੇ ਹਨ। ਪੰਜਾਬ ਦੀ ਸਿਹਤ ਪ੍ਰਣਾਲੀ ਦੀ ਮਾੜੀ ਹਾਲਤ ਪੇਸ਼ ਕਰਦਿਆਂ ਇੱਕ ਹੋਰ ਖ਼ਬਰ ਵਿਚ ਕਿਹਾ ਗਿਆ ਹੈ ਕਿ ਫ਼ਿਰੋਜ਼ਪੁਰ ਅਤੇ ਜ਼ੀਰਾ ਸਬ-ਡਵੀਜ਼ਨਾਂ ਵਿਚ ਡਾਕਟਰਾਂ ਦੀਆਂ 121 ਮਨਜ਼ੂਰਸ਼ੁਦਾ ਅਸਾਮੀਆਂ ਵਿਚੋਂ  ਐਸਐਮਓ ਦੀਆਂ ਅਸਾਮੀਆਂ ਸਮੇਤ 56 ਖ਼ਾਲੀ ਪਈਆਂ ਹਨ। 

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਕੇਂਦਰੀ ਸਿਹਤ ਮੰਤਰਾਲੇ ਅਤੇ ਪੰਜਾਬ ਦੀ ‘ਆਪ’ ਸਰਕਾਰ ਵਿਚਾਲੇ ਚੱਲ ਰਹੇ ਮਸਲੇ ਕਾਰਨ ਕੇਂਦਰ ਸਰਕਾਰ ਵੱਲੋਂ ਰਾਸ਼ਟਰੀ ਸਿਹਤ ਮਿਸ਼ਨ ਤਹਿਤ 650 ਰੁਪਏ ਜਾਰੀ ਨਹੀਂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਸੀ। ਇਸ ਦੇ ਉਲਟ ਜਦੋਂ ਤੋਂ ‘ਆਪ’ ਨੇ ਪੰਜਾਬ ‘ਚ ਸੱਤਾ ਹਾਸਲ ਕੀਤੀ ਹੈ, ਉਦੋਂ ਤੋਂ ਸਿਹਤ ਸੇਵਾਵਾਂ ਖ਼ਰਾਬ ਹੋ ਗਈਆਂ ਹਨ। 

Leave a Reply

Your email address will not be published. Required fields are marked *