30/07/2026
lpg1200-1719112504

ਅੱਜ LPG ਸਿਲੰਡਰ ਦੀ ਕੀਮਤ ‘ਚ ਬਦਲਾਅ ਕੀਤਾ ਗਿਆ ਹੈ ਅਤੇ ਇਹ ਸਸਤਾ ਹੋ ਗਿਆ ਹੈ। LPG ਸਿਲੰਡਰ ਦੀ ਕੀਮਤ ਵਿੱਚ 30-31 ਰੁਪਏ ਦੀ ਕਟੌਤੀ ਕੀਤੀ ਗਈ ਹੈ ਅਤੇ ਇਹ ਅੱਜ 1 ਜੁਲਾਈ ਤੋਂ ਲਾਗੂ ਹੋ ਗਿਆ ਹੈ। ਐਲਪੀਜੀ ਦਰਾਂ ਵਿੱਚ ਇਹ ਕਟੌਤੀ ਮਾਮੂਲੀ ਹੈ ਅਤੇ ਇਹ 19 ਕਿਲੋ ਵਾਲੇ ਵਪਾਰਕ ਸਿਲੰਡਰ ਲਈ ਹੈ। ਇਸ ਕਟੌਤੀ ਨਾਲ ਵਪਾਰਕ ਐਲਪੀਜੀ ਯੂਜ਼ਰਸ ਜਿਵੇਂ ਕਿ ਰੈਸਟੋਰੈਂਟ ਮਾਲਕਾਂ ਅਤੇ ਢਾਬਾ ਮਾਲਕਾਂ ਨੂੰ ਸਸਤਾ ਸਿਲੰਡਰ ਮਿਲੇਗਾ। ਹਾਲਾਂਕਿ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

ਰਾਜਧਾਨੀ ਦਿੱਲੀ ਵਿੱਚ ਵਪਾਰਕ ਸਿਲੰਡਰ 30 ਰੁਪਏ ਸਸਤਾ ਹੋ ਕੇ 1646 ਰੁਪਏ ਹੋ ਗਿਆ ਹੈ। ਜੂਨ ‘ਚ ਇਸ ਦੀ ਕੀਮਤ 1676 ਰੁਪਏ ਪ੍ਰਤੀ ਸਿਲੰਡਰ ਸੀ। 
ਕੋਲਕਾਤਾ ‘ਚ ਵਪਾਰਕ ਸਿਲੰਡਰ 31 ਰੁਪਏ ਸਸਤਾ ਹੋ ਕੇ 1756 ਰੁਪਏ ਹੋ ਗਿਆ ਹੈ। ਜੂਨ ‘ਚ ਇਸ ਦੀ ਕੀਮਤ 1787 ਰੁਪਏ ਪ੍ਰਤੀ ਸਿਲੰਡਰ ਸੀ।
ਮੁੰਬਈ ‘ਚ ਵਪਾਰਕ ਸਿਲੰਡਰ 31 ਰੁਪਏ ਸਸਤਾ ਹੋ ਕੇ 1598 ਰੁਪਏ ਹੋ ਗਿਆ ਹੈ। ਜੂਨ ‘ਚ ਇਸ ਦੀ ਕੀਮਤ 1629 ਰੁਪਏ ਪ੍ਰਤੀ ਸਿਲੰਡਰ ਸੀ। 
ਚੇਨਈ ਵਿੱਚ ਵਪਾਰਕ ਸਿਲੰਡਰ 30 ਰੁਪਏ ਸਸਤਾ ਹੋ ਕੇ 1809.50 ਰੁਪਏ ਹੋ ਗਿਆ ਹੈ। ਜੂਨ ‘ਚ ਇਸ ਦੀ ਕੀਮਤ 1840.50 ਰੁਪਏ ਪ੍ਰਤੀ ਸਿਲੰਡਰ ਸੀ।

ਦਿੱਲੀ ਵਿੱਚ ਘਰੇਲੂ ਐਲਪੀਜੀ ਸਿਲੰਡਰ 803 ਰੁਪਏ ਵਿੱਚ ਮਿਲ ਰਿਹਾ ਹੈ।
ਕੋਲਕਾਤਾ ਵਿੱਚ ਘਰੇਲੂ ਐਲਪੀਜੀ ਸਿਲੰਡਰ 803 ਰੁਪਏ ਵਿੱਚ ਮਿਲ ਰਿਹਾ ਹੈ।
ਮੁੰਬਈ ਵਿੱਚ ਘਰੇਲੂ ਐਲਪੀਜੀ ਸਿਲੰਡਰ 802.50 ਰੁਪਏ ਵਿੱਚ ਮਿਲ ਰਿਹਾ ਹੈ।
ਚੇਨਈ ਵਿੱਚ ਘਰੇਲੂ ਐਲਪੀਜੀ ਸਿਲੰਡਰ 818.50 ਰੁਪਏ ਵਿੱਚ ਮਿਲ ਰਿਹਾ ਹੈ।

Leave a Reply

Your email address will not be published. Required fields are marked *