30/07/2026

ਅਲੀਗੜ੍ਹ ਦੇ ਕਮਿਸ਼ਨਰ ਚੈਤਰਾ ਵੀ ਦਾ ਦਾਅਵਾ ਹੈ ਕਿ ਇਸ ਹਾਦਸੇ ਵਿੱਚ 107 ਲੋਕਾਂ ਦੀ ਮੌਤ ਹੋ ਗਈ ਹੈ।  ਕਮਿਸ਼ਨਰ ਅਲੀਗੜ੍ਹ ਨੇ ਦੱਸਿਆ ਕਿ ਹੁਣ ਤੱਕ 107 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 18 ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਰਾਸ਼ਟਰਪਤੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਕਾਂਗਰਸ ਸਾਂਸਦ ਰਾਹੁਲ ਗਾਂਧੀ, ਸੀਐਮ ਯੋਗੀ ਆਦਿਤਿਆਨਾਥ ਸਮੇਤ ਕਈ ਨੇਤਾਵਾਂ ਨੇ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਮਾਮਲੇ ਦੀ ਜਾਂਚ ਲਈ ਟੀਮ ਦਾ ਗਠਨ ਕਰਦੇ ਹੋਏ ਸੀਐਮ ਯੋਗੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦੇ ਨਿਰਦੇਸ਼ ਦਿੱਤੇ ਹਨ। ਪੀਐਮ ਮੋਦੀ ਨੇ ਪੀਐਮਐਨਆਰਐਫ ਤੋਂ ਹਰੇਕ ਮ੍ਰਿਤਕ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ।

Leave a Reply

Your email address will not be published. Required fields are marked *