30/07/2026
6717_19-3-2018_18-47-49_5_19_CHD_MAJITHIA_05-1024x813

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਵੀ ਪਟਿਆਲਾ ਵਿੱਚ ਐਸਆਈਟੀ ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਅੱਜ ਭੇਜੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਇੱਕ ਕੇਸ ਦੀ ਸੁਣਵਾਈ ਚੱਲ ਰਹੀ ਹੈ, ਜਿਸ ਵਿੱਚ ਦੋਸ਼ ਆਇਦ ਕੀਤੇ ਜਾਣੇ ਹਨ ਅਤੇ ਅਦਾਲਤ ਨੇ ਉਨ੍ਹਾਂ ਨੂੰ ਇਸ ਕੇਸ ਵਿੱਚ ਪੇਸ਼ ਹੋਣ ਲਈ ਕਿਹਾ ਹੈ।

ਦਸ ਦੇਈਏ ਕਿ ਬਿਕਰਮ ਸਿੰਘ ਮਜੀਠੀਆ ਨੂੰ 20 ਜੁਲਾਈ ਨੂੰ ਜਾਂਚ ਲਈ ਬੁਲਾਇਆ ਗਿਆ ਸੀ ਪਰ ਉਨ੍ਹਾਂ ਨੇ ਸੁਪਰੀਮ ਕੋਰਟ ਵਿੱਚ ਸੁਣਵਾਈ ਦਾ ਹਵਾਲਾ ਦਿੰਦੇ ਹੋਏ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਐਸਆਈਟੀ ਨੇ ਮਜੀਠੀਆ ਨੂੰ 23 ਜੁਲਾਈ ਨੂੰ ਸਿੱਟ ਅੱਗੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ, ਉਸ ਵੇਲੇ ਵੀ ਮਜੀਠੀਆ ਨੇ ਰੈਗੂਲਰ ਜ਼ਮਾਨਤ ਕੇਸ ਸਬੰਧੀ 23 ਜੁਲਾਈ ਨੂੰ ਸੁਪਰੀਮ ਕੋਰਟ ਵਿੱਚ ਪੇਸ਼ ਹੋਣਾ ਸੀ ।

Leave a Reply

Your email address will not be published. Required fields are marked *