30/07/2026
rain

ਪੰਜਾਬ ਵਿੱਚ ਦੋ ਦਿਨਾਂ ਤੱਕ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਇਹ ਕੁਝ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਤੱਕ ਸੀਮਤ ਰਹੇਗਾ। ਇਸ ਦੌਰਾਨ ਪੰਜਾਬ ਦੇ ਸ਼ਹਿਰਾਂ ਦੇ ਤਾਪਮਾਨ ਵਿੱਚ ਕੋਈ ਬਹੁਤੀ ਤਬਦੀਲੀ ਨਹੀਂ ਆਈ ਹੈ। ਪੰਜਾਬ ਦੇ ਸ਼ਹਿਰਾਂ ਵਿੱਚ ਔਸਤ ਤਾਪਮਾਨ 28 ਡਿਗਰੀ ਤੋਂ 36.6 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਸੋਮਵਾਰ ਦੀ ਬਾਰਿਸ਼ ਕੁਝ ਜ਼ਿਲ੍ਹਿਆਂ ਤੱਕ ਸੀਮਤ ਰਹੀ। ਜਿਸ ਕਾਰਨ ਪੰਜਾਬ ਦੇ ਤਾਪਮਾਨ ‘ਚ 0.2 ਡਿਗਰੀ ਦਾ ਵਾਧਾ ਦੇਖਣ ਨੂੰ ਮਿਲਿਆ। IMD ਮੁਤਾਬਕ ਇਹ ਤਾਪਮਾਨ ਆਮ ਨਾਲੋਂ 1.6 ਡਿਗਰੀ ਵੱਧ ਹੈ। ਪੰਜਾਬ ਦੇ SBS ਨਗਰ ਵਿੱਚ 9 ਮਿਲੀਮੀਟਰ, ਰੋਪੜ ਵਿੱਚ 8.5, ਪਠਾਨਕੋਟ ਵਿੱਚ 4 ਅਤੇ ਮੋਗਾ-ਫਿਰੋਜ਼ਪੁਰ ਵਿੱਚ 0.5-0.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ।

ਦਸਿਆ ਜਾ ਰਿਹਾ ਹੈ ਕਿ ਮੌਨਸੂਨ ਨਾਲ ਅਗਸਤ ਮਹੀਨੇ ਵਿੱਚ ਚੰਗੀ ਬਾਰਿਸ਼ ਲਿਆਉਣ ਦੀ ਉਮੀਦ ਸੀ। ਪਰ 1 ਤੋਂ 5 ਅਗਸਤ ਤੱਕ ਮਾਨਸੂਨ ਫਿਰ ਤੋਂ ਕਮਜ਼ੋਰ ਹੁੰਦਾ ਨਜ਼ਰ ਆ ਰਿਹਾ ਹੈ। ਪੰਜਾਬ ‘ਚ ਇਨ੍ਹਾਂ 5 ਦਿਨਾਂ ‘ਚ 14 ਫੀਸਦੀ ਘੱਟ ਬਾਰਿਸ਼ ਹੋਈ ਹੈ। ਇਸ ਦੇ ਨਾਲ ਹੀ ਪਾਕਿਸਤਾਨ ਦੇ ਨਾਲ ਲੱਗਦੇ ਇਲਾਕਿਆਂ ‘ਚ ਪਿਛਲੇ ਕੁਝ ਦਿਨਾਂ ‘ਚ ਚੰਗੀ ਬਾਰਿਸ਼ ਹੋ ਰਹੀ ਹੈ, ਜਦਕਿ ਬਾਕੀ ਜ਼ਿਲਿਆਂ ਨੂੰ ਰੈੱਡ ਅਤੇ ਯੈਲੋ ਜ਼ੋਨ ‘ਚ ਰੱਖਿਆ ਗਿਆ ਹੈ।

Leave a Reply

Your email address will not be published. Required fields are marked *