30/07/2026
ਕਪੋਗਤਗੇੂੋਲ

ਕੈਨੇਡਾ ਦੇ ਸਰੀ ‘ਚ ਆਜ਼ਾਦੀ ਦਿਵਸ ਮਨਾ ਰਹੇ ਭਾਰਤੀਆਂ ਅਤੇ ਖਾਲਿਸਤਾਨੀ ਸਮਰਥਕਾਂ ਵਿਚਾਲੇ ਇਕ ਵਾਰ ਫਿਰ ਮਾਹੌਲ ਤਣਾਅਪੂਰਨ ਹੋ ਗਿਆ। ਸਰੀ ‘ਚ ਭਾਰਤੀ ਲੋਕ ਤਿਰੰਗਾ ਲੈ ਕੇ ਹਿੰਦੁਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾ ਕੇ ਆਜ਼ਾਦੀ ਦਿਵਸ ਮਨਾ ਰਹੇ ਸਨ। ਇਸ ਦੌਰਾਨ ਖਾਲਿਸਤਾਨੀ ਸਮਰਥਕ ਵੀ ਪਹੁੰਚ ਗਏ। ਹਾਲਾਤ ਵਿਗੜਦੇ ਦੇਖ ਕੇ ਕੈਨੇਡੀਅਨ ਪੁਲਿਸ ਨੂੰ ਹਰਕਤ ਵਿੱਚ ਆਉਣਾ ਪਿਆ।

ਦਸ ਦੇਈਏ ਕਿ ਇਹ ਘਟਨਾ ਕੈਨੇਡਾ ਦੇ ਸਰੀ ‘ਚ ਵਾਪਰੀ। ਕੈਨੇਡੀਅਨ ਸਮੇਂ ਅਨੁਸਾਰ 15 ਅਗਸਤ ਦੀ ਸਵੇਰ ਨੂੰ, ਭਾਰਤੀ ਨਾਗਰਿਕ ਸਰੀ ਦੇ ਗੁਰੂ ਨਾਨਕ ਗੁਰਦੁਆਰੇ ਦੇ ਬਾਹਰ ਇਕੱਠੇ ਹੋਏ ਸਨ। ਇਹ ਉਹੀ ਥਾਂ ਹੈ ਜਿੱਥੇ 18 ਜੂਨ 2023 ਨੂੰ ਅੱਤਵਾਦੀ ਹਰਦੀਪ ਸਿੰਘ ਨਿੱਝਰ ਨੂੰ ਅਣਪਛਾਤੇ ਬੰਦੂਕਧਾਰੀਆਂ ਨੇ ਗੋਲੀ ਮਾਰ ਕੇ ਮਾਰ ਦਿੱਤਾ ਸੀ। ਭਾਰਤੀ ਗੁਰਦੁਆਰੇ ਦੇ ਬਾਹਰ ਤਿਰੰਗਾ ਰੈਲੀ ਕਰਨ ਲਈ ਪਹੁੰਚੇ  ਸਨ। ਇਸ ਦੌਰਾਨ ਖਾਲਿਸਤਾਨੀ ਕੱਟੜਪੰਥੀਆਂ ਨੇ ਭਾਰਤੀ ਨਾਗਰਿਕਾਂ ਨਾਲ ਹੱਥੋਪਾਈ ਕਰਨ ਦੀ ਕੋਸ਼ਿਸ਼ ਕੀਤੀ। ਇਕ ਪਾਸੇ ਭਾਰਤੀ ਤਿਰੰਗਾ ਲਹਿਰਾ ਰਹੇ ਸਨ, ਉਥੇ ਹੀ ਦੂਜੇ ਪਾਸੇ ਖਾਲਿਸਤਾਨ ਸਮਰਥਕ ਖਾਲਿਸਤਾਨੀ ਝੰਡੇ ਲੈ ਕੇ ਪਹੁੰਚੇ।

ਜ਼ਿਕਰਯੋਗ ਹੈ ਕਿ ਖਾਲਿਸਤਾਨ ਸਮਰਥਕਾਂ ਅਤੇ ਭਾਰਤੀਆਂ ਦੇ ਆਹਮੋ-ਸਾਹਮਣੇ ਆਉਣ ਤੋਂ ਬਾਅਦ ਝੜਪ ਸ਼ੁਰੂ ਹੋ ਗਈ। ਇਸ ਦੌਰਾਨ  ਭਾਰਤ ਖਿਲਾਫ ਨਾਅਰੇਬਾਜ਼ੀ ਸ਼ੁਰੂ ਹੋ ਗਈ, ਜਦਕਿ ਭਾਰਤੀਆਂ ਨਾਗਰਿਕਾਂ ਨੇ ਖਾਲਿਸਤਾਨ ਖਿਲਾਫ ਨਾਅਰੇਬਾਜ਼ੀ ਕੀਤੀ। ਅਖੀਰ ਸਥਿਤੀ ਵਿਗੜਦੀ ਦੇਖ ਕੇ ਕੈਨੇਡੀਅਨ ਪੁਲਿਸ ਨੂੰ ਹਰਕਤ ਵਿੱਚ ਆਉਣਾ ਪਿਆ। ਪੁਲੀਸ ਨੇ ਦੋਵਾਂ ਧਿਰਾਂ ਨੂੰ ਇੱਕ ਦੂਜੇ ਤੋਂ ਵੱਖ ਕਰ ਦਿੱਤਾ।

Leave a Reply

Your email address will not be published. Required fields are marked *