30/07/2026
SHAMBU

ਪਿਛਲੇ 6 ਮਹੀਨਿਆਂ ਤੋਂ ਕਿਸਾਨ ਅੰਦੋਲਨ ਦੇ ਚਲਦਿਆਂ ਬੰਦ ਪਏ ਸ਼ੰਭੂ ਬਾਰਡਰ ਦੇ ਲਈ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਦੀ ਅੱਜ ਯਾਨੀ ਕਿ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਪਹਿਲੀ ਮੀਟਿੰਗ ਹੋਣ ਜਾ ਰਹੀ ਹੈ। ਇਸ ਵਿੱਚ ਪੰਜਾਬ ਤੇ ਹਰਿਆਣਾ ਦੇ ਮੁੱਖ ਸਕੱਤਰ ਤੇ DGP ਮੌਜੂਦ ਰਹਿਣਗੇ। ਇਹ ਮੀਟਿੰਗ ਰਿਟਾਇਰ ਜਸਟਿਸ ਨਵਾਬ ਸਿੰਘ ਦੀ ਪ੍ਰਧਾਨਗੀ ਵਿੱਚ ਹੋਵੇਗੀ। ਇਹ ਮੀਟਿੰਗ 3 ਵਜੇ ਚੰਡੀਗੜ੍ਹ ਵਿੱਚ ਹੋਵੇਗੀ। ਕਮੇਟੀ ਦੀ ਇਹ ਪਹਿਲੀ ਮੀਟਿੰਗ ਹੈ। ਇਸਦੇ ਬਾਅਦ ਕਮੇਟੀ ਵੱਲੋਂ ਕਿਸਾਨਾਂ ਨਾਲ ਮੀਟਿੰਗ ਕਰਨ ਸਣੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਰਣਨੀਤੀ ਬਣਾਈ ਜਾਵੇਗੀ।

ਦਸ ਦੇਈਏ ਕਿ 9 ਦਿਨ ਪਹਿਲਾਂ ਸ਼ੰਭੂ ਬਾਰਡਰ ਮਾਮਲੇ ਦੀ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ ਸੀ। ਸੁਪਰੀਮ ਕੋਰਟ ਨੇ ਇਸ ਦੌਰਾਨ ਹਾਈ ਪਾਵਰ ਕਮੇਟੀ ਗਠਿਤ ਕੀਤੀ ਸੀ। ਨਾਲ ਹੀ ਕਿਹਾ ਸੀ ਕਿ ਅਸੀਂ ਮੁੱਦੇ ਤੈਅ ਨਹੀਂ ਕਰ ਰਹੇ ਹਾਂ। ਇਹ ਅਧਿਕਾਰ ਕਮੇਟੀ ਨੂੰ ਦੇ ਰਹੇ ਹਾਂ। ਇਸ ਕਮੇਟੀ ਵਿੱਚ ਪੰਜਾਬ ਤੇ ਹਰਿਆਣਾ ਦੇ ਅਧਿਕਾਰੀ ਸ਼ਾਮਿਲ ਹਨ। ਸੁਪਰੀਮ ਕੋਰਟ ਨੇ ਇਹ ਵੀ ਨਸੀਹਤ ਦਿੱਤੀ ਸੀ ਕਿ ਇਸ ਮਾਮਲੇ ਦਾ ਰਾਜਨੀਤੀਕਰਨ ਨਾ ਕੀਤਾ ਜਾਵੇ। ਮੁੱਦੇ ਬਹੁਤ ਸੰਵੇਦਨਸ਼ੀਲ ਹੁੰਦੇ ਹਨ, ਇਸ ਲਈ ਸੰਤੁਲਿਤ ਰੁਖ ਅਪਣਾਉਣਾ ਚਾਹੀਦਾ ਹੈ।

Leave a Reply

Your email address will not be published. Required fields are marked *