30/07/2026
money

ਦੇਸ਼ ਦੇ ਲੱਖਾਂ ਸਰਕਾਰੀ ਕਰਮਚਾਰੀਆਂ ਲਈ ਨਵੰਬਰ ਦਾ ਮਹੀਨਾ ਬਹੁਤ ਖਾਸ ਹੋਣ ਵਾਲਾ ਹੈ। ਸੰਭਾਵਨਾ ਹੈ ਕਿ 10 ਸਾਲਾਂ ਦਾ ਇੰਤਜ਼ਾਰ ਹੁਣ ਖਤਮ ਹੋ ਸਕਦਾ ਹੈ। ਅਗਲੇ ਮਹੀਨੇ ਸਰਕਾਰ ਅਤੇ ਕਰਮਚਾਰੀ ਸੰਗਠਨ ਮਿਲ ਕੇ ਤਨਖਾਹਾਂ ਵਧਾਉਣ ਉਤੇ ਫੈਸਲਾ ਕਰਨਗੇ। ਇਸ ਦੀ ਮੰਗ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੈ ਪਰ ਅਜਿਹਾ ਪਹਿਲੀ ਵਾਰ ਹੋਵੇਗਾ ਜਦੋਂ ਸਰਕਾਰ ਅਤੇ ਮੁਲਾਜ਼ਮ ਜਥੇਬੰਦੀਆਂ ਇਸ ਮੁੱਦੇ ‘ਤੇ ਫੈਸਲਾ ਲੈਣ ਲਈ ਆਹਮੋ-ਸਾਹਮਣੇ ਹੋਣਗੀਆਂ। ਜੇਕਰ ਇਸ ਉਤੇ ਸਹਿਮਤੀ ਬਣ ਜਾਂਦੀ ਹੈ ਤਾਂ ਇਹ ਸਰਕਾਰੀ ਮੁਲਾਜ਼ਮਾਂ ਲਈ ਕਿਸੇ ਤੋਹਫੇ ਤੋਂ ਘੱਟ ਨਹੀਂ ਹੋਵੇਗਾ।

ਦਸ ਦੇਈਏ ਕਿ ਸਰਕਾਰੀ ਕਰਮਚਾਰੀ 8ਵੇਂ ਤਨਖਾਹ ਕਮਿਸ਼ਨ ਦੇ ਗਠਨ ਦੀ ਲੰਬੇ ਸਮੇਂ ਤੋਂ ਉਡੀਕ ਕਰ ਰਹੇ ਹਨ, ਜੋ ਉਨ੍ਹਾਂ ਦੀ ਤਨਖਾਹ ਵਧਾਉਣ ਦਾ ਫੈਸਲਾ ਕਰੇਗਾ। ਲਗਾਤਾਰ ਮੰਗਾਂ ਦੇ ਬਾਵਜੂਦ ਸਰਕਾਰ ਵੱਲੋਂ ਇਸ ਸਬੰਧੀ ਹਾਲੇ ਤੱਕ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ ਪਰ ਹੁਣ ਮੁਲਾਜ਼ਮਾਂ ਦੀਆਂ ਸੇਵਾ ਸ਼ਰਤਾਂ ‘ਤੇ ਵਿਚਾਰ ਕਰਨ ਲਈ ਬਣਾਈ ਗਈ ਜੁਆਇੰਟ ਕੰਸਲਟੇਟਿਵ ਮਸ਼ੀਨਰੀ (ਜੇ.ਸੀ.ਐਮ.) ਨੇ ਮੁਲਾਜ਼ਮ ਜਥੇਬੰਦੀਆਂ ਨਾਲ ਅਗਲੇ ਮਹੀਨੇ ਯਾਨੀ ਨਵੰਬਰ ਮਹੀਨੇ ਮੀਟਿੰਗ ਕਰਨ ਲਈ ਸਹਿਮਤੀ ਪ੍ਰਗਟਾਈ ਹੈ। ਇਸ ਮੀਟਿੰਗ ਵਿੱਚ 8ਵੇਂ ਤਨਖਾਹ ਕਮਿਸ਼ਨ ਬਾਰੇ ਵੀ ਚਰਚਾ ਕੀਤੀ ਜਾਵੇਗੀ।

Leave a Reply

Your email address will not be published. Required fields are marked *