30/07/2026
shahrukh

ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਕਈ ਵਾਰ ਲਾਰੈਂਸ ਬਿਸ਼ਨੋਈ ਗੈਂਗ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਹੁਣ ਖਬਰ ਆ ਰਹੀ ਹੈ ਕਿ ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖਾਨ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ‘ਚ ਬਾਂਦਰਾ ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਦਸਿਆ ਜਾ ਰਿਹਾ ਹੈ ਕਿ ਰਾਏਪੁਰ ਦੇ ਰਹਿਣ ਵਾਲੇ ਫੈਜ਼ਾਨ ਨਾਂ ਦੇ ਵਿਅਕਤੀ ਨੇ ਧਮਕੀ ਭਰੀ ਕਾਲ ਕੀਤੀ ਸੀ। ਇਹ ਫੋਨ ਸ਼ਾਹਰੁਖ ਖਾਨ ਦੀ ਪ੍ਰੋਡਕਸ਼ਨ ਕੰਪਨੀ ਰੈੱਡ ਚਿਲੀਜ਼ ਦੇ ਦਫਤਰ ‘ਚ ਆਇਆ, ਜਿਸ ਤੋਂ ਬਾਅਦ ਹੰਗਾਮਾ ਹੋ ਗਿਆ। ਕਿੰਗ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਭਰੇ ਫੋਨ ਆਉਣ ਦੀ ਤੁਰੰਤ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ, ਜਿਸ ਤੋਂ ਬਾਅਦ ਮੁੰਬਈ ਦੇ ਬਾਂਦਰਾ ਪੁਲਿਸ ਸਟੇਸ਼ਨ ‘ਚ ਐੱਫ.ਆਈ.ਆਰ. ਦਰਜ ਕੀਤੀ ਗਈ। ਇਸਦੇ ਨਾਲ ਹੀ ਮੁੰਬਈ ਪੁਲਿਸ ਦੀ ਟੀਮ ਛੱਤੀਸਗੜ੍ਹ ਰਾਏਪੁਰ ਪਹੁੰਚੀ ਹੈ।

ਦਰਅਸਲ, ਪੁਲਿਸ ਨੇ ਕਾਲ ਟਰੇਸ ਕੀਤਾ ਤਾਂ ਇਹ ਰਾਏਪੁਰ ਦੀ ਨਿਕਲੀ ਸੀ। ਆਖਰੀ ਲੋਕੇਸ਼ਨ ਬਾਜ਼ਾਰ ਦੀ ਹੈ। ਪੁਲਿਸ ਉੱਥੇ ਪਹੁੰਚ ਗਈ ਹੈ ਅਤੇ ਲੋਕਾਂ ਤੋਂ ਲਗਾਤਾਰ ਪੁੱਛਗਿੱਛ ਕਰ ਰਹੀ ਹੈ। ਫਿਲਹਾਲ ਅਗਲੇਰੀ ਜਾਂਚ ਜਾਰੀ ਹੈ। ਪੁਲਿਸ ਮਾਮਲੇ ਵਿੱਚ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਸਾਈਬਰ ਸੈੱਲ ਦੀ ਟੀਮ ਵੀ ਕੰਮ ਕਰ ਰਹੀ ਹੈ। ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮੋਬਾਈਲ ਨੰਬਰ ਫਰਜ਼ੀ ਦਸਤਾਵੇਜ਼ਾਂ ਤੋਂ ਲਿਆ ਗਿਆ ਹੈ? ਫਿਲਹਾਲ ਇਸ ਮਾਮਲੇ ਨੂੰ ਲੈ ਕੇ ਮੁੰਬਈ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੀ ਬੈਠਕ ਚੱਲ ਰਹੀ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਪੁਲਿਸ ਜਲਦ ਹੀ ਇਸ ਪੂਰੇ ਮਾਮਲੇ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕਰ ਸਕਦੀ ਹੈ। 

Leave a Reply

Your email address will not be published. Required fields are marked *