30/07/2026
bjp

ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਅੰਦੋਲਨ ਕੀਤਾ ਜਾ ਰਿਹਾ ਹੈ। ਕਿਸਾਨ ਆਗੂ ਜਗਜੀਤ ਡੱਲੇਵਾਲ 38 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਹੋਏ ਹਨ। ਮਰਨ ਵਰਤ ਖੋਲ੍ਹਣ ਲਈ ਉਨ੍ਹਾਂ ਦੀ ਇੱਕੋ ਸ਼ਰਤ ਹੈ ਕਰਿ ਕੇਂਦਰ ਉਨ੍ਹਾਂ ਨਾਲ ਗੱਲਬਾਤ ਕਰੇ ਤੇ ਉਨ੍ਹਾਂ ਦੀਆਂ ਮੰਗਾਂ ਮੰਨੇ। ਇਸੇ ਵਿਚਾਲੇ ਸੂਬੇ ਵਿਚ ਭਾਜਪੀ ਦੀ ਇੱਕ ਅਹਿਮ ਮੀਟਿੰਗ ਹੋਣ ਜਾ ਰਹੀ ਹੈ, ਜਿਸ ਦੀ ਪ੍ਰਧਾਨਗੀ ਵਿਜੇ ਰੁਪਾਣੀ ਕਰਨਗੇ। ਇਸ ਵਿਚ ਭਾਜਪਾ ਦੇ ਕਈ ਹੋਰ ਵੱਡੇ ਆਗੂ ਵੀ ਸ਼ਾਮਲ ਹੋਣਗੇ। ਇਸ ਵਿਚ ਕਿਸਾਨ ਅੰਦੋਲਨ ਨੂੰ ਲੈ ਕੇ ਵੀ ਚਰਚਾ ਕੀਤੀ ਜਾਵੇਗੀ।

ਦਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਲੋਕ ਸਭਾ ਚੋਣਾਂ ਦੇ ਨਤੀਜਿਆਂ ਬਾਰੇ ਚਰਚਾ ਕੀਤੀ ਜਾਵੇਗੀ। ਨਾਲ ਹੀ ਭਵਿੱਖ ਦੀ ਰਣਨੀਤੀ ਬਣਾਈ ਜਾਵੇਗੀ। ਹਾਲਾਂਕਿ ਭਾਜਪਾ ਨੇ ਫੈਸਲਾ ਕੀਤਾ ਹੈ ਕਿ ਉਹ ਮੇਅਰ ਦੇ ਅਹੁਦੇ ਲਈ ਕਿਸੇ ਦਾ ਸਮਰਥਨ ਨਹੀਂ ਕਰੇਗੀ। ਵਿਰੋਧੀ ਧਿਰ ਵਿੱਚ ਵੀ ਬੈਠਣਗੇ। ਪੰਜਾਬ ਵਿੱਚ 21 ਦਸੰਬਰ ਨੂੰ ਪੰਜ ਨਗਰ ਨਿਗਮਾਂ ਲਈ ਚੋਣਾਂ ਹੋਈਆਂ ਸਨ। ਇਸ ਚੋਣ ‘ਚ ਭਾਜਪਾ ਨੂੰ ਕਈ ਥਾਵਾਂ ‘ਤੇ ਚੰਗੀ ਸਫਲਤਾ ਮਿਲੀ ਹੈ। ਭਾਜਪਾ ਨੇ ਲੁਧਿਆਣਾ ‘ਚ 19, ਅੰਮ੍ਰਿਤਸਰ ‘ਚ 9, ਜਲੰਧਰ ‘ਚ 19, ਫਗਵਾੜਾ ‘ਚ 5, ਪਟਿਆਲਾ ‘ਚ 4 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ। ਇਸ ਤੋਂ ਪਹਿਲਾਂ ਚਰਚਾ ਸੀ ਕਿ ਭਾਜਪਾ ਅਤੇ ਕਾਂਗਰਸ ਮਿਲ ਕੇ ਲੁਧਿਆਣਾ ਵਿੱਚ ਮੇਅਰ ਬਣਾ ਸਕਦੇ ਹਨ। ਹਾਲਾਂਕਿ ਇਸ ਤੋਂ ਬਾਅਦ ਭਾਜਪਾ ਨੇ ਤੁਰੰਤ ਕਿਹਾ ਕਿ ਸਾਡਾ ਟੀਚਾ ਕਾਂਗਰਸ ਮੁਕਤ ਭਾਰਤ ਹੈ। ਅਜਿਹੇ ‘ਚ ਕਾਂਗਰਸ ਨਾਲ ਸਮਝੌਤਾ ਕਰਨ ਦੀ ਕੋਈ ਗੱਲ ਨਹੀਂ ਹੈ।

ਜ਼ਿਕਰਯੋਗ ਹੈ ਕਿ ਭਾਜਪਾ ਦੀ ਮੀਟਿੰਗ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਕਿਸਾਨ ਅੰਦੋਲਨ ਆਪਣੇ ਸਿਖਰ ‘ਤੇ ਹੈ। ਅਜਿਹੇ ‘ਚ ਭਾਜਪਾ ‘ਤੇ ਵੀ ਸਵਾਲ ਉੱਠ ਰਹੇ ਹਨ। ਪਿੱਛੇ ਜਿਹੇ ਪੰਜਾਬ ਬੰਦ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਭਾਜਪਾ ਆਗੂਆਂ ਨੂੰ ਘੇਰਨ ਦੀ ਗੱਲ ਕਹੀ ਸੀ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਸਾਡੇ ਨਾਲ ਗੱਲ ਕਰੇ।

Leave a Reply

Your email address will not be published. Required fields are marked *