30/07/2026
sc

ਖਨੌਰੀ ਬਾਰਡਰ ‘ਤੇ 46 ਦਿਨਾਂ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਜਾਰੀ ਹੈ। ਸ਼ੰਭੂ ਬਾਰਡਰ ਤੇ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। 6 ਜਨਵਰੀ ਨੂੰ ਹੋਈ ਸੁਪਰੀਮ ਕੋਰਟ ਦੀ ਸੁਣਵਾਈ ਵਿੱਚ ਪੰਜਾਬ ਸਰਕਾਰ ਨੇ ਕਿਹਾ ਸੀ ਕਿ ਡੱਲੇਵਾਲ ਗੱਲਬਾਤ ਲਈ ਤਿਆਰ ਹੈ। ਜਿਸ ਤੋਂ ਬਾਅਦ ਅਦਾਲਤੀ ਕਮੇਟੀ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਡੱਲੇਵਾਲ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਨੇ ਕਿਸੇ ਨਾਲ ਵੀ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਡਾਕਟਰਾਂ ਦੀ ਟੀਮ ਲਗਾਤਾਰ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ।

ਦਸ ਦੇਈਏ ਕਿ ਮੋਗਾ ਵਿੱਚ ਬੀਤੇ ਕੱਲ੍ਹ ਕਿਸਾਨਾਂ ਦੀ ਮਹਾਪੰਚਾਇਤ ਹੋਈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਨੇ ਅੰਦੋਲਨ ਦਾ ਸਮਰਥਨ ਕੀਤਾ ਸੀ। ਇਸ ਸਬੰਧੀ ਅੱਜ SKM ਕਿਸਾਨ ਆਗੂਆਂ ਦੀ 6 ਮੈਂਬਰੀ ਕਮੇਟੀ 101 ਕਿਸਾਨਾਂ ਨੂੰ ਲੈ ਕੇ ਖਨੌਰੀ ਬਾਰਡਰ ‘ਤੇ ਪਹੁੰਚੇਗੀ। SKM ਦੀ ਤਰਫੋਂ ਅੰਦੋਲਨ ਚਲਾ ਰਹੇ ਆਗੂਆਂ ਸਰਵਨ ਪੰਧੇਰ ਤੇ ਜਗਜੀਤ ਡੱਲੇਵਾਲ ਤੋਂ ਸਮਰਥਨ ਲਈ ਸਹਿਮਤੀ ਲਈ ਜਾਵੇਗੀ। ਇਸ ਤੋਂ ਇਲਾਵਾ ਕੇਂਦਰ ਸਰਕਾਰ ਦੇ ਵਿਰੋਧ ਵਿੱਚ ਅੱਜ ਦੇਸ਼ ਭਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਪੁਤਲਾ ਫੂੰਕ ਪ੍ਰਦਰਸ਼ਨ ਕੀਤਾ ਜਾਵੇਗਾ। ਦੱਸ ਦਈਏ ਕਿ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਕਿਸਾਨ ਬੀਤੇ 11 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਹਨ।

Leave a Reply

Your email address will not be published. Required fields are marked *