30/07/2026
holiday-1

ਮਾਲੇਰਕੋਟਲਾ ਜ਼ਿਲ੍ਹੇ ਵਿਚ 17 ਜਨਵਰੀ ਨੂੰ ਸਰਕਾਰੀ ਛੁੱਟੀ ਰਹੇਗੀ। ਦਰਅਸਲ ਮਾਲੇਰਕੋਟਲਾ ਵਿਖੇ ਨਾਮਧਾਰੀ ਸ਼ਹੀਦੀ ਸਮਾਰਕ ਜਿੱਥੇ 66 ਕੂਕਿਆਂ ਨੂੰ ਅੰਗਰੇਜ਼ਾਂ ਵੱਲੋਂ ਅੰਦੋਲਨ ਕਰਨ ਦੇ ਵਿਰੋਧ ਵਿੱਚ ਤੋਪਾਂ ਅੱਗੇ ਖੜ੍ਹਾ ਕਰਕੇ ਸ਼ਹੀਦ ਕਰ ਦਿੱਤਾ ਗਿਆ ਸੀ। ਇਨ੍ਹਾਂ ਕੂਕਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਹਰ ਸਾਲ ਰਾਜ ਪੱਧਰੀ ਸ਼ਹੀਦੀ ਸਮਾਗਮ ਮਲੇਰਕੋਟਲਾ ਵਿਖੇ ਕਰਵਾਇਆਂ ਜਾਂਦਾ ਹੈ। 17 ਜਨਵਰੀ ਨੂੰ ਕਰਵਾਏ ਜਾ ਰਹੇ ਇਸ ਸ਼ਹੀਦੀ ਸਮਾਗਮ ਦੇ ਮੱਦੇਨਜ਼ਰ ਡੀਸੀ ਮਾਲੇਰਕੋਟਲਾ ਡਾਕਟਰ ਪੱਲਵੀ ਵੱਲੋਂ ਜ਼ਿਲ੍ਹੇ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਡੀਸੀ ਵੱਲੋਂ ਜਾਰੀ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਸਰਵ ਪ੍ਰਥਮ ਕੂਕਾ ਅੰਦੋਲਨ ਦੇ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਜ਼ਿਲ੍ਹਾ ਮਾਲੇਰਕੋਟਲਾ ਦੇ ਸਰਕਾਰੀ, ਅਰਧ-ਸਰਕਾਰੀ ਦਫਤਰਾਂ, ਪ੍ਰਾਈਵੇਟ ਸਕੂਲਾਂ, ਵਿੱਦਿਅਕ ਅਦਾਰਿਆਂ, ਬੈਂਕਾਂ ਆਦਿ ਵਿਚ 17 ਜਨਵਰੀ ਦਿਨ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਤਾਂਜੋ ਲੋਕ ਇਸ ਸਮਾਰੋਹ ਵਿਚ ਹਿੱਸਾ ਲੈ ਸਕਣ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਤਹਿਤ ਹੋਵੇਗੀ। ਹਾਲਾਂਕਿ ਇਹ ਹੁਕਮ ਉਨ੍ਹਾਂ ਵਿੱਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਨ੍ਹਾਂ ਵਿਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਪਰ ਲਾਗੂ ਨਹੀਂ ਹੋਣਗੇ।

Leave a Reply

Your email address will not be published. Required fields are marked *