30/07/2026
download (3)

ਅੱਜ ਸਵੇਰੇ-ਸਵੇਰੇ ਸੰਗਰੂਰ ਤੋਂ ਬੜੀ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਸ਼ਰਾਬ ਪੀਣ ਨਾਲ 4 ਲੋਕਾਂ ਦੀ ਮੌਤ ਹੋ ਗਈ ਹੈ। ਦਰਅਸਲ, ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡ ਗੁੱਜਰਾਂ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਜਿਸ ਤੋਂ ਬਾਅਦ ਲੋਕਾਂ ‘ਚ ਤਰਥੱਲੀ ਮਚ ਗਈ। ਫਿਲਹਾਲ ਇਹ ਖ਼ਬਰ ਸਾਹਮਣੇ ਨਹੀਂ ਆ ਸਕੀ ਕਿ ਉਨ੍ਹਾਂ ਨੇ ਇਹ ਸ਼ਰਾਬ ਕਿੱਥੋਂ ਲਈ ਸੀ, ਪਰ ਸੂਤਰਾਂ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਪਿੰਡਾਂ ਵਿੱਚ ਵਿਕਣ ਵਾਲੀ ਸ਼ਰਾਬ ਪੀਤੀ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਦਸਿਆ ਜਾ ਰਿਹਾ ਹੈ ਕਿ ਭੋਲਾ ਸਿੰਘ (50), ਨਿਰਮਲ ਸਿੰਘ (42), ਪ੍ਰਗਟ ਸਿੰਘ (42) ਅਤੇ ਜਗਜੀਤ ਸਿੰਘ (30) ਦੀ ਮੌਤ ਹੋ ਗਈ ਹੈ। ਚਾਰ ਮੌਤਾਂ ਹੋਣ ਨਾਲ ਪਿੰਡ ‘ਚ ਸੋਗ ਦੀ ਲਹਿਰ ਹੈ। ਪੁਲਿਸ ਥਾਣਾ ਦਿੜ੍ਹਬਾ ਦੀ ਪੁਲਿਸ ਨੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦਲਿਤ ਪਰਿਵਾਰਾਂ ਨਾਲ ਸਬੰਧਤ ਹਨ। ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਤਰਨਤਾਰਨ ‘ਚ ਵੀ ਜ਼ਹਿਰਲੀ ਸ਼ਰਾਬ ਨਾਲ ਵੱਡੀ ਗਿਣਤੀ ‘ਚ ਮੌਤਾਂ ਹੋਈਆਂ ਸਨ।

Leave a Reply

Your email address will not be published. Required fields are marked *