29/07/2026
o-406

ਪੰਜਾਬ ਵਿੱਚ ਇੱਕ ਵੱਡੀ ਸਿਆਸੀ ਹਲਚਲ ਚੱਲ ਰਹੀ ਹੈ। ਇਸ ਦੌਰਾਨ ਜਲੰਧਰ ਪੁਲਿਸ ਵੱਲੋਂ ਜਲੰਧਰ ਪੱਛਮੀ ਤੋਂ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼ੀਤਲ ਅੰਗੁਰਾਲ ਦੇ ਬੀਜੇਪੀ ਵਿੱਚ ਸ਼ਾਮਲ ਹੁੰਦਿਆਂ ਹੀ ਨਵੀਂ ਮੁਸੀਬਤ ਆ ਗਈ ਹੈ। ਦਰਅਸਲ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਅੰਤਰਰਾਸ਼ਟਰੀ ਡਰੱਗਜ਼ ਰੈਕੇਟ ਮਾਮਲੇ ਵਿੱਚ ਨਾਮਜ਼ਦ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਸ ਸਬੰਧੀ ਜਲੰਧਰ ਸਿਟੀ ਪੁਲਿਸ ਵੱਲੋਂ ਪੰਜਾਬ ਸਰਕਾਰ ਨੂੰ ਰਿਪੋਰਟ ਲਿਖ ਕੇ ਭੇਜ ਦਿੱਤੀ ਗਈ ਹੈ, ਜਿਸ ਵਿੱਚ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਸ਼ੀਤਲ ਅਤੇ ਉਸਦੇ ਕਰੀਬੀ ਇੱਕ ਕੋਰੀਅਰ ਕੰਪਨੀ ਰਾਹੀਂ ਜਲੰਧਰ ਤੋਂ ਅਫੀਮ ਦੀ ਸਪਲਾਈ ਵਿੱਚ ਸ਼ਾਮਲ ਹਨ। ਪੁਲਿਸ ਨਾਲ ਜੁੜੇ ਸੂਤਰਾਂ ਦਾ ਕਹਿਣਾ ਹੈ ਕਿ ਪੂਰੇ ਮਾਮਲੇ ‘ਚ ਅੰਗੁਰਲ ਵੱਲੋਂ ਉਨ੍ਹਾਂ ‘ਤੇ ਦਬਾਅ ਬਣਾਇਆ ਜਾ ਰਿਹਾ ਸੀ। ਹਾਲਾਂਕਿ ਇਸ ਸਬੰਧੀ ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਿਹਾ ਹੈ ਕਿ ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਤੱਥਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਛੱਡ ਕੇ ਮੁੜ ਭਾਜਪਾ ਵਿੱਚ ਸ਼ਾਮਲ ਹੋਣ ਦੇ ਦੋ ਸਾਲ ਬਾਅਦ ਸ਼ੀਤਲ ਅੰਗੁਰਾਲ ਦੀਆਂ ਮੁਸ਼ਕਲਾਂ ਵਧਣ ਜਾ ਰਹੀਆਂ ਹਨ। ਇੰਟਰਨੈਸ਼ਨਲ ਡਰੱਗਸ ਚੇਨ ਨਾਲ ਜੁੜੇ ਯੂਕੇ ਵਿਚ ਬੈਠੇ ਡਰੱਗ ਸਮੱਗਲਰ ਮਨੀ ਠਾਕੁਰ ਨਾਲ ਸ਼ੀਤਲ ਅੰਗੁਰਾਲ ਦੀ ਫੋਟੋ ਸਾਹਮਣੇ ਆਈ ਹੈ ਹੈ। ਇਸ ਦੇ ਆਧਾਰ ’ਤੇ ਥਾਣਾ ਸਿਟੀ ਪੁਲਿਸ ਨੇ ਪੰਜਾਬ ਸਰਕਾਰ ਨੂੰ ਕਾਰਵਾਈ ਲਈ ਪੱਤਰ ਲਿਖਿਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਸ਼ੀਤਲ ਨੂੰ ਜਲਦੀ ਹੀ ਇਸ ਕੇਸ ਵਿੱਚ ਨਾਮਜ਼ਦ ਕੀਤਾ ਜਾਵੇਗਾ।

ਦਸ ਦੇਈਏ ਕਿ ਮਾਰਚ ਮਹੀਨੇ ਵਿੱਚ ਜਲੰਧਰ ਪੁਲਿਸ ਵੱਲੋਂ ਇੱਕ ਅੰਤਰਰਾਸ਼ਟਰੀ ਡਰੱਗ ਗੈਂਗ ਦਾ ਪਰਦਾਫਾਸ਼ ਕੀਤਾ ਗਿਆ ਸੀ, ਜਿਸਦਾ ਸਰਗਣਾ ਮਨੀਸ਼ ਉਰਫ ਮਨੀ ਠਾਕੁਰ ਹੈ। ਜੋ ਇਸ ਸਮੇਂ ਯੂ.ਕੇ. ਵਿਚ ਬੈਠਾ ਹੋਇਆ ਹੈ ਤੇ ਇਹ ਸਾਰਾ ਗੈਂਗ ਉਥੋਂ ਹੀ ਚੱਲ ਰਿਹਾ ਹੈ।

Leave a Reply

Your email address will not be published. Required fields are marked *