29/07/2026
29_05_2024-71392586-cf87-48cf-b32c-5b40f51c9291

 ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਲੁਧਿਆਣਾ ਵਿਖੇ ਚੋਣ ਮੁਹਿੰਮ ਨੂੰ ਉਸ ਸਮੇਂ ਹੋਰ ਹੁਲਾਰਾ ਮਿਲਿਆ, ਜਦੋਂ ਵਿਧਾਨ ਸਭਾ ਚੋਣਾਂ 2022 ਵਿੱਚ ਲੁਧਿਆਣਾ ਦੱਖਣੀ ਤੋਂ ਦੂਜੇ ਨੰਬਰ ਤੇ ਰਹੇ ਭਾਜਪਾ ਆਗੂ ਸਤਿੰਦਰਪਾਲ ਸਿੰਘ ਤਾਜਪੁਰੀ ਕਾਂਗਰਸ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਇੱਥੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਦਵਿੰਦਰ ਯਾਦਵ ਅਤੇ ਵੜਿੰਗ ਨੇ ਪਾਰਟੀ ਵਿੱਚ ਸ਼ਾਮਲ ਕੀਤਾ।

ਲੁਧਿਆਣਾ ਦੱਖਣੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਵਜੋਂ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਵਾਲੇ ਤਾਜਪੁਰੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੋਂ ਹਾਰ ਕੇ ਦੂਜੇ ਨੰਬਰ ‘ਤੇ ਰਹੇ ਸਨ। ਤਾਜਪੁਰੀ ਲੁਧਿਆਣਾ ਦੇ ਇੱਕ ਉੱਘੇ ਸਿਆਸੀ ਪਰਿਵਾਰ ਨਾਲ ਸਬੰਧ ਰੱਖਦੇ ਹਨ। ਉਨ੍ਹਾਂ ਦੇ ਪਿਤਾ ਜਗਦੇਵ ਸਿੰਘ ਤਾਜਪੁਰੀ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਸਨ।ਯਾਦਵ ਨੇ ਕਿਹਾ ਕਿ ਇਸ ਨਾਲ ਲੁਧਿਆਣਾ ਸੰਸਦੀ ਹਲਕੇ ਵਿੱਚ ਪਾਰਟੀ ਦੀਆਂ ਸੰਭਾਵਨਾਵਾਂ ਹੋਰ ਮਜ਼ਬੂਤ ਹੋਣਗੀਆਂ ਅਤੇ ਜਿੱਤ ਦਾ ਫਰਕ ਵਧੇਗਾ।

Leave a Reply

Your email address will not be published. Required fields are marked *