29/07/2026
images (31)

ਭਾਜਪਾ ਨੇ ਲੋਕ ਸਭਾ ਚੋਣਾਂ 2024 ਲਈ ਚੰਡੀਗੜ੍ਹ ਸੀਟ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਸੰਜੇ ਟੰਡਨ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਸੀਟ ਤੋਂ ਪਾਰਟੀ ਨੇ ਮੌਜੂਦਾ ਸਾਂਸਦ ਕਿਰਨ ਖੇਰ ਦੀ ਟਿਕਟ ਕੱਟਦੇ ਹੋਏ ਸੰਜੇ ਟੰਡਨ ਨੂੰ ਉਮੀਦਵਾਰ ਬਣਾਇਆ ਹੈ। ਸੰਜੇ ਟੰਡਨ ਇਸ ਵੇਲੇ ਚੰਡੀਗੜ੍ਹ ਤੋਂ ਪਾਰਟੀ ਦੇ ਸੂਬਾ ਪ੍ਰਧਾਨ ਹਨ। ਟੰਡਨ ਲਗਾਤਾਰ ਚੰਡੀਗੜ੍ਹ ਦੀ ਸਿਆਸਤ ਵਿਚ ਸਰਗਰਮ ਹਨ।

ਸੰਜੇ ਟੰਡਨ ਦੇ ਪਿਤਾ ਬਲਰਾਮਜੀ ਦਾਸ ਟੰਡਨ ਵੀ ਭਾਜਪਾ ਆਗੂ ਸਨ, ਜਿਨ੍ਹਾਂ ਨੇ ਪੰਜਾਬ ਵਿਚ ਮਿਊਂਸੀਪਲ ਕੌਂਸਲਰ ਵਜੋਂ 14 ਸਾਲ ਸੇਵਾਵਾਂਦਿੱਤੀਆਂ ਤੇ 6 ਵਾਰ ਵਿਧਾਨ ਸਭਾ ਹਲਕੇ ਦੀਆਂ ਚੋਣਾਂ ਵਿਚ ਜੇਤੂ ਰਹੇ। ਦਸ ਦੇਈਏ ਕਿ ਲੋਕ ਸਭਾ ਚੋਣਾਂ 2024 ਨੂੰ ਲੈ ਕੇ ਭਾਜਪਾ ਨੇ ਆਪਣੀ 10ਵੀਂ ਲਿਸਟ ਜਾਰੀ ਕਰ ਦਿੱਤੀ ਹੈ। ਇਸ ਵਿਚ ਚੰਡੀਗੜ੍ਹ ਤੋਂ ਇਲਾਵਾ ਉੱਤਰ ਪ੍ਰਦੇਸ਼ ਤੋਂ 7 ਉਮੀਦਵਾਰ ਤੇ ਪੱਛਮੀ ਬੰਗਾਲ ਤੋਂ ਇੱਕ ਉਮੀਦਵਾਰ ਦਾ ਐਲਾਨ ਕੀਤਾ ਹੈ।

Leave a Reply

Your email address will not be published. Required fields are marked *