30/07/2026
c3gh0c4g_arvind-kejriwal_625x300_22_February_24

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ। ਕੇਜਰੀਵਾਲ ਨੇ ਸ਼ਰਾਬ ਨੀਤੀ ਮਾਮਲੇ ਵਿੱਚ ਪੀਐਮਐਲਏ ਅਦਾਲਤ ਦੇ ਆਪਣੀ ਗ੍ਰਿਫ਼ਤਾਰੀ ਅਤੇ ਰਿਮਾਂਡ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ।

ਇਸ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੀ ਦਲੀਲ ਹੈ ਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਅਤੇ ਰਿਮਾਂਡ ਦੋਵੇਂ ਹੁਕਮ ਗ਼ੈਰ-ਕਾਨੂੰਨੀ ਹਨ ਅਤੇ ਉਹ ਤੁਰੰਤ ਹਿਰਾਸਤ ਵਿੱਚੋਂ ਰਿਹਾਅ ਕੀਤੇ ਜਾਣ ਦੇ ਹੱਕਦਾਰ ਹਨ । ਚੀਫ਼ ਜਸਟਿਸ ਤੋਂ ਐਤਵਾਰ (24 ਮਾਰਚ) ਤੱਕ ਤੁਰੰਤ ਸੁਣਵਾਈ ਦੀ ਮੰਗ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 28 ਮਾਰਚ ਤੱਕ ਈਡੀ ਦੀ ਹਿਰਾਸਤ ‘ਚ ਭੇਜ ਦਿੱਤਾ ਸੀ । ਅਦਾਲਤ ਨੇ ਮੁੱਖ ਮੰਤਰੀ ਨੂੰ ਛੇ ਦਿਨਾਂ ਲਈ ਈਡੀ ਰਿਮਾਂਡ ‘ਤੇ ਭੇਜ ਦਿੱਤਾ ਗਿਆ ਸੀ । ਤੁਹਾਨੂੰ ਦੱਸ ਦੇਈਏ ਕਿ ਈਡੀ ਨੇ 10 ਦਿਨ ਦਾ ਰਿਮਾਂਡ ਮੰਗਿਆ ਸੀ। ਇਸ ਦੇ ਨਾਲ ਹੀ ਮੁੱਖ ਮੰਤਰੀ ਦੇ ਵੱਲੋ ਪੇਸ਼ ਹੋਏ ਤਿੰਨ ਵਕੀਲ ਅਭਿਸ਼ੇਕ ਮਨੂ ਸਿੰਘਵੀ, ਵਿਕਰਮ ਚੌਧਰੀ ਅਤੇ ਰਮੇਸ਼ ਗੁਪਤਾ ਨੇ ਹਿਰਾਸਤ ਦਾ ਵਿਰੋਧ ਕੀਤਾ ਸੀ।

Leave a Reply

Your email address will not be published. Required fields are marked *