29/07/2026
09_04_2024-bhagwant_mann_arvind_kejriwal_sanjay_singh_23693483

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਨਹੀਂ ਕਰ ਸਕਣਗੇ। ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਹੈ। ਮੰਗਲਵਾਰ ਨੂੰ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਭਗਵੰਤ ਮਾਨ ਅਤੇ ਸੰਜੇ ਸਿੰਘ ਦੀ ਮੁਲਾਕਾਤ ਤੈਅ ਹੋ ਗਈ ਸੀ। ਹੁਣ ਤਿਹਾੜ ਜੇਲ੍ਹ ਪ੍ਰਸ਼ਾਸਨ ਨਵਾਂ ਸਮਾਂ ਦੱਸੇਗਾ।

ਦਸ ਦੇਈਏ ਕਿ ਇਸ ਤੋਂ ਪਹਿਲਾਂ, ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ, ਜਿਸ ਵਿੱਚ ਉਨ੍ਹਾਂ ਨੇ ਈਡੀ ਦੁਆਰਾ ਆਪਣੀ ਗ੍ਰਿਫਤਾਰੀ ਅਤੇ ਹਿਰਾਸਤ ਦੇ ਹੇਠਲੀ ਅਦਾਲਤ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਸੀ। ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਈਡੀ ਦੀ ਇਸ ਦਲੀਲ ਦਾ ਨੋਟਿਸ ਲਿਆ ਕਿ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਲਈ ਕਾਫੀ ਸਬੂਤ ਮੌਜੂਦ ਹਨ। ਅਦਾਲਤ ਨੇ ਕਿਹਾ, ਸਾਡੇ ਕੋਲ ਰੱਖੀਆਂ ਗਈਆਂ ਫਾਈਲਾਂ ਅਤੇ ਸਬੂਤਾਂ ਤੋਂ ਪਤਾ ਲੱਗਿਆ ਹੈ ਕਿ ਈਡੀ ਨੇ ਕਾਨੂੰਨ ਦੀ ਪਾਲਣਾ ਕੀਤੀ ਹੈ। ਹੇਠਲੀ ਅਦਾਲਤ ਦਾ ਹੁਕਮ ਦੋ ਲਾਈਨਾਂ ਦਾ ਹੁਕਮ ਨਹੀਂ ਹੈ। ਈਡੀ ਨੇ ਹਵਾਲਾ ਡੀਲਰਾਂ ਦੇ ਨਾਲ-ਨਾਲ ਗੋਆ ‘ਚ ‘ਆਪ’ ਉਮੀਦਵਾਰਾਂ ਦੇ ਬਿਆਨ ਵੀ ਹਨ।

Leave a Reply

Your email address will not be published. Required fields are marked *