30/07/2026
images (8)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਮ ਆਦਮੀ ਪਾਰਟੀ ਦਾ ਕੈਂਪੇਨ ਲਾਂਚ ਕਰਨਗੇ। ਮੋਹਾਲੀ ਵਿਖੇ ਸ਼ਾਮ 4 ਵਜੇ ਪਾਰਟੀ ਦੇ ਸਾਰੇ 13 ਉਮੀਦਵਾਰਾਂ ਨਾਲ ਮੀਟਿੰਗ ਕੀਤੀ ਜਾਵੇਗਾ। ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਲੋਕ ਸਭਾ ਚੋਣਾਂ ਲਈ ਸਾਰੀਆਂ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪਾਰਟੀ ਨੇ ਆਪਣੀ ਮੁਹਿੰਮ ਤੇਜ਼ ਕਰਨ ਦੀ ਤਿਆਰੀ ਕਰ ਲਈ ਹੈ।

ਦਸ ਦੇਈਏ ਕਿ ਗੁਜਰਾਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਖੁਦ ਸੂਬੇ ਦੇ 13 ਲੋਕ ਸਭਾ ਹਲਕਿਆਂ ਦੀ ਕਮਾਨ ਸੰਭਾਲਣ ਜਾ ਰਹੇ ਹਨ। ਉਹ 19 ਅਪ੍ਰੈਲ ਤੋਂ ਸਾਰੇ ਲੋਕ ਸਭਾ ਹਲਕਿਆਂ ਵਿੱਚ ਚੋਣ ਪ੍ਰਚਾਰ ਸ਼ੁਰੂ ਕਰਨਗੇ। ਉਹ ਤਿੰਨ ਦਿਨ ਵੱਖ-ਵੱਖ ਇਲਾਕਿਆਂ ਵਿੱਚ ਜਾਣਗੇ ਅਤੇ ਰੈਲੀਆਂ ਅਤੇ ਮੀਟਿੰਗਾਂ ਨੂੰ ਸੰਬੋਧਨ ਕਰਨਗੇ। ਦਸਿਆ ਜਾ ਰਿਹਾ ਹੈ ਕਿ ਪਾਰਟੀ ਵੱਲੋਂ ਇਸ ਦੀ ਪੂਰੀ ਯੋਜਨਾ ਤਿਆਰ ਕਰ ਲਈ ਗਈ ਹੈ।

Leave a Reply

Your email address will not be published. Required fields are marked *