30/07/2026
Bhagwant-Mann

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬੀਆਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਗਈ ਹੈ। ਮਾਨ ਸਰਕਾਰ ਵੱਲੋਂ ਪੰਜਾਬ ਦੇ 2 ਟੋਲ ਪਲਾਜ਼ੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। 2 ਅਪ੍ਰੈਲ ਤੋਂ ਇਹ ਟੋਲ ਪਲਾਜ਼ੇ ਬੰਦ ਕਰ ਦਿੱਤੇ ਜਾਣਗੇ। ਦਸ ਦੇਈਏ ਕਿ ਪਿੰਡ ਰਕਬਾ ਤੇ ਪਿੰਡ ਮਹਿਲ ਕਲਾਂ ਵਿਖੇ ਮੌਜੂਦ ਟੋਲ ਪਲਾਜ਼ਾ ਬੰਦ ਕੀਤਾ ਜਾਵੇਗਾ ।ਇਸ ਦੀ ਜਾਣਕਾਰੀ ਮੁੱਖ ਮੰਤਰੀ ਦੇ ਟਵਿੱਟਰ ਅਕਾਊਂਟ ‘ਤੇ ਸਾਂਝੀ ਕੀਤੀ ਗਈ ਹੈ।

ਟਵੀਟ ਕਰਦਿਆਂ ਮੁੱਖ ਮੰਤਰੀ ਮਾਨ ਨੇ ਲਿਖਿਆ ਲੁਧਿਆਣਾ ਤੋਂ ਬਰਨਾਲਾ ਵਾਇਆ ਸੁਧਾਰ… ਰਾਏਕੋਟ.. ਮਹਿਲ ਕਲਾਂ ਦੋ ਟੋਲ ਪਲਾਜ਼ਾ ਹਨ। ਪਿੰਡ ਰਕਬਾ ਨੇੜੇ ਮੁੱਲਾਂਪੁਰ, ਪਿੰਡ ਮਹਿਲ ਕਲਾਂ… ਇਕੋ ਕੰਪਨੀ ਦੇ… ਕੰਪਨੀ ਨੇ ਕੋਵਿਡ ਤੇ ਕਿਸਾਨ ਅੰਦੋਲ ਨਦਾ ਵੇਰਵਾ ਦੇ ਕੇ 448 ਦਿਨਾਂ ਦੀ ਟੋਲ ਨੂੰ ਵਧਾਉਣ ਦੀ ਮੰਗ ਕੀਤੀ ਸੀ। ਜਿਸ ਨੂੰ ਪੰਜਾਬ ਸਰਕਾਰ ਵਲੋਂ ਨਹੀਂ ਮੰਨਿਆ ਗਿਆ..ਇਹ ਦੋਵੇਂ ਟੋਲ ਮਿਤੀ 2 ਅਪ੍ਰੈਲ ਰਾਤ 12 ਵਜੇ ਬੰਦ ਹੋ ਜਾਣਗੇ…ਇੰਨਕਲਾਬ ਜ਼ਿੰਦਾਬਾਦ।

Leave a Reply

Your email address will not be published. Required fields are marked *