29/07/2026
images (6)

ਮੁੱਖ ਮੰਤਰੀ ਵੱਲੋਂ ਆਪਣੇ ਦਿੱਲੀ ਵਾਲੇ ਆਕਾਵਾਂ ਲਈ ਪੰਜਾਬ ਅਤੇ ਪੰਜਾਬੀਆਂ ਨੂੰ ਸ਼ਰਮਨਾਕ ਢੰਗ ਨਾਲ ਤਿਆਗਣ ਲਈ ਨਿਸ਼ਾਨਾ ਸਾਧਦੇ ਹੋਏ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ CM ਭਗਵੰਤ ਮਾਨ ਆਖਰਕਾਰ ਸ਼ਰਾਬ ਕਾਂਡ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਮਿਲਣ ਲਈ ਅੱਜ ਤਾਂ ਮਜਬੂਰ ਹੋਏ ਜਦ ਉਨ੍ਹਾਂ ਨੂੰ ਮੇਰੇ ਇੱਥੇ ਆਉਣ ਦੀ ਭਿਣਕ ਪਈ।

ਸੁਨੀਲ ਜਾਖੜ ਨੇ ਕਿਹਾ ਕਿ CM ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਬੇਕਸੂਰ ਨਾਗਰਿਕਾਂ ਦੀਆਂ ਮੌਤਾਂ ਲਈ ਜਿੰਮੇਵਾਰ ਹਨ ਅਤੇ ਆਪਣੇ ਅਹੁਦੇ ਤੇ ਬਣੇ ਰਹਿਣ ਦੇ ਸਾਰੇ ਨੈਤਿਕ ਅਧਿਕਾਰ ਗੁਆ ਚੁੱਕੇ ਹਨ। ਜਾਖੜ ਨੇ ਅੱਜ ਇੱਥੇ ਪਿੰਡ ਗੁੱਜਰਾ ਵਿੱਚ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕਰਦਿਆਂ ਕਿਹਾ ਕਿ ਸੂਬੇ ਵਿੱਚ ਸ਼ਰਾਬ ਮਾਫੀਆ ਨੂੰ ‘ਆਪ’ ਦੀ ਗੈਰ—ਕਾਨੂੰਨੀ ਅਤੇ ਬਿਨਾਂ ਸ਼ਰਤ ਸਰਪ੍ਰਸਤੀ ਕਾਰਨ ਅੱਜ ਆਪਣੇ ਪਿਆਰੇ ਗੁਆ ਚੁੱਕੇ ਗਰੀਬ ਪਰਿਵਾਰਾਂ ਲਈ ਮੁੱਖ ਮੰਤਰੀ ਕੋਲ ਸਮਾਂ ਨਹੀਂ ਹੈ।

Leave a Reply

Your email address will not be published. Required fields are marked *