29/07/2026
bhagwant-mann-punjab-cm-1670410905

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਵਿੱਚ ਹਨ। ਉਹ ਐਤਵਾਰ ਰਾਤ ਤੋਂ ਹੀ ਸ਼ਹਿਰ ਵਿੱਚ ਰੁਕੇ ਹੋਇਆ ਹੈ। ਮਾਨ ਅੱਜ ਹਲਕਾ ਪੂਰਵੀ ਵਿੱਚ ਰੋਡ ਸ਼ੋਅ ਕਰਨਗੇ। ਰੋਡ ਸ਼ੋਅ ਟਿੱਬਾ ਰੋਡ ਤੋਂ ਸ਼ੁਰੂ ਹੋ ਕੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦੇ ਦਫ਼ਤਰ ਤੱਕ ਕੱਢਿਆ ਜਾਵੇਗਾ। ਮਾਨ ਦੀ ਆਮਦ ਤੋਂ ਬਾਅਦ ‘ਆਪ’ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ।

ਮੁੱਖ ਮੰਤਰੀ ਮਾਨਯੋਗ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਵੋਟਾਂ ਮੰਗਣਗੇ। ਮਾਨ ਦਾ ਲੁਧਿਆਣਾ ਦਾ ਇਹ ਪੰਜਵਾਂ ਚੋਣ ਪ੍ਰਚਾਰ ਦੌਰਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦੁਪਹਿਰ 2:30 ਵਜੇ ਲੁਧਿਆਣਾ ਪੂਰਬੀ ਟਿੱਬਾ ਰੋਡ ‘ਤੇ ਰੋਡ ਸ਼ੋਅ ਦੀ ਅਗਵਾਈ ਕਰਨਗੇ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਰਾਏਕੋਟ (ਲੁਧਿਆਣਾ) ਵਿੱਚ ਸ਼ਾਮ 4:00 ਵਜੇ ਗੁਰੂ ਨਾਨਕ ਪੁਰਾ ਮੁਹੱਲਾ ਰੋਡ, ਨੇੜੇ ਥਾਣਾ ਰਾਏਕੋਟ ਸ਼ਹਿਰ, ਪੰਜਾਬ ਵਿਖੇ ਰੋਡ ਸ਼ੋਅ ਦੀ ਅਗਵਾਈ ਕਰਨਗੇ।

ਦਸ ਦੇਈਏ ਕਿ ਬੀਤੇ ਦਿਨੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਿਸ਼ਨ ‘ਆਪ’ 13-0 ਦੇ ਤਹਿਤ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਜੈਤੋ ਵਿੱਚ ਇੱਕ ਰੋਡ ਸ਼ੋਅ ਕੀਤਾ ਸੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ  ਆਪਣੇ ਦੋਸਤ ਫਰੀਦਕੋਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਕਾਮੇਡੀਅਨ ਅਤੇ ਗਾਇਕ ਕਰਮਜੀਤ ਅਨਮੋਲ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਜੈਤੋ ਪਹੁੰਚੇ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਕਰਮਜੀਤ ਅਨਮੋਲ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਤੇ ਵਰ੍ਹੇ ਸਨ।

Leave a Reply

Your email address will not be published. Required fields are marked *