**EDS: IMAGE VIA @BhagwantMann ON SATURDAY, JUNE 8, 2024** Chandigarh: Punjab CM and AAP leader Bhagwant Mann speaks during a meeting with the legislators, chairmen, office-bearers and volunteers of Bathinda and Faridkot Lok Sabha constituencies, in Chandigarh. (PTI Photo) (PTI06_08_2024_000331B)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੈਸਲਾ ਲਿਆ ਹੈ। ਸੀਐਮ ਮਾਨ 27 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ। ਪੰਜਾਬ ਸਣੇ ਪੰਜ ਰਾਜਾਂ ਵੱਲੋਂ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ।

ਦਸ ਦਈਏ ਕਿ ਕਾਂਗਰਸ ਦੇ ਸ਼ਾਸਨ ਵਾਲੇ ਤਿੰਨ ਰਾਜ ਕਰਨਾਟਕ, ਤੇਲੰਗਾਨਾ ਤੇ ਹਿਮਾਚਲ ਪ੍ਰਦੇਸ਼ ਪਹਿਲਾਂ ਹੀ ਨੀਤੀ ਆਯੋਗ ਦੀ ਬੈਠਕ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਚੁੱਕੇ ਹਨ। ਇਸ ਤੋਂ ਇਲਾਵਾ ਡੀਐਮਕੇ ਸ਼ਾਸਿਤ ਤਾਮਿਲਨਾਡੂ ਵੀ ਇਸ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਵੇਗਾ। ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵਾਲਾ ਪੰਜਾਬ ਵੀ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏਗਾ।
ਪੰਜਾਬ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਨਾ ਹੋਣ ਦਾ ਫੈਸਲਾ ਕੀਤਾ ਹੈ। ਆਮ ਆਦਮੀ ਪਾਰਟੀ ਇੰਡੀਆ ਗੱਠਜੋੜ ਦੀ ਭਾਈਵਾਲ ਹੈ। ਇਸ ਲਈ ਇਹ ਗਠਜੋੜ ਦੀਆਂ ਭਾਈਵਾਲ ਪਾਰਟੀਆਂ ਦੇ ਫੈਸਲੇ ਦੇ ਨਾਲ ਖੜ੍ਹੀ ਹੈ। ‘ਆਪ’ ਸੰਗਠਨ ਦੇ ਜਨਰਲ ਸਕੱਤਰ ਡਾਕਟਰ ਸੰਦੀਪ ਪਾਠਕ ਨੇ ਕਿਹਾ ਹੈ ਕਿ ਨੀਤੀ ਆਯੋਗ ਦੀ ਬੈਠਕ ਦਾ ਕੋਈ ਲਾਭ ਨਹੀਂ। ਉੱਥੇ ਵੱਡੀਆਂ-ਵੱਡੀਆਂ ਗੱਲਾਂ ਕੀਤੀਆਂ ਜਾਂਦੀਆਂ ਹਨ ਪਰ ਹੁੰਦਾ ਕੁਝ ਵੀ ਨਹੀਂ। ਪਾਠਕ ਨੇ ਕਿਹਾ ਕਿ ਨੀਤੀ ਆਯੋਗ ਦੀ ਮੀਟਿੰਗ ਵਿੱਚ ਸਿਰਫ ਇੱਕ ਰਾਜ ਨੂੰ ਪਿੱਛੇ ਧੱਕਣ ਤੇ ਇੱਕ ਰਾਜ ਨੂੰ ਅੱਗੇ ਵਧਾਉਣ ਬਾਰੇ ਚਰਚਾ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅੱਜ ਕੇਂਦਰ ਦੀ ਮੋਦੀ ਸਰਕਾਰ ਛੋਟੀ ਮਾਨਸਿਕਤਾ ਨਾਲ ਸਿਆਸਤ ਕਰ ਰਹੀ ਹੈ। ਸਾਨੂੰ ਸਰਕਾਰ ਨੂੰ ਜਗਾਉਣ ਦੀ ਲੋੜ ਹੈ। ਉਨ੍ਹਾਂ ਨੂੰ ਦੱਸਣਾ ਪਵੇਗਾ ਕਿ ਤੁਸੀਂ ਗਲਤ ਕਰ ਰਹੇ ਹੋ।
