30/07/2026
ੋੇਪਹ

ਈਡੀ ਪੰਜਾਬ ਦੇ ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤੋਂ ਆਪਣੇ ਜਲੰਧਰ ਦਫ਼ਤਰ ਵਿੱਚ ਪੁੱਛਗਿੱਛ ਕਰ ਰਹੀ ਹੈ। ਭਾਰਤ ਭੂਸ਼ਣ ਆਸ਼ੂ ਵੀਰਵਾਰ ਸਵੇਰੇ ਈਡੀ ਦਫ਼ਤਰ ਪਹੁੰਚੇ। ਜਿੱਥੇ ਹੁਣ ਤੱਕ ਲਗਾਤਾਰ ਪੁੱਛਗਿੱਛ ਜਾਰੀ ਹੈ।

ਈਡੀ ਦੇ ਸੂਤਰਾਂ ਮੁਤਾਬਕ ਆਸ਼ੂ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਦੋਂ ਖੁਰਾਕ ਅਤੇ ਸਿਵਲ ਸਪਲਾਈ ਮੰਤਰਾਲੇ ਦੇ ਇੰਚਾਰਜ ਸਨ ਤਾਂ ਉਨ੍ਹਾਂ ‘ਤੇ ਕਰੀਬ 2,000 ਕਰੋੜ ਰੁਪਏ ਦੇ ਟੈਂਡਰ ‘ਚ ਘਪਲੇ ਦੇ ਦੋਸ਼ ਲੱਗੇ ਸਨ। ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਵੱਡੇ ਪੱਧਰ ’ਤੇ ਬੇਨਿਯਮੀਆਂ ਹੋਈਆਂ ਸਨ।

ਇਸ ਤੋਂ ਬਾਅਦ ਤਲਾਸ਼ੀ ਦੌਰਾਨ ਈਡੀ ਨੂੰ ਕਰੀਬ ਡੇਢ ਕਰੋੜ ਰੁਪਏ ਦੀ ਜਾਇਦਾਦ ਦੇ ਦਸਤਾਵੇਜ਼ ਮਿਲੇ ਸਨ। ਵਿਜੀਲੈਂਸ ਨੇ ਇਸ ਮਾਮਲੇ ਵਿੱਚ ਅਦਾਲਤ ਵਿੱਚ ਚਲਾਨ ਵੀ ਪੇਸ਼ ਕੀਤਾ ਹੈ। ਇਸ ਤੋਂ ਬਾਅਦ ਈਡੀ ਨੇ ਇਸ ਮਾਮਲੇ ਨਾਲ ਸਬੰਧਤ ਦਸਤਾਵੇਜ਼ ਮੰਗੇ ਸਨ ਅਤੇ ਆਪਣੇ ਪੱਧਰ ‘ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਜਾਣਕਾਰੀ ਮੁਤਾਬਕ ਈਡੀ ਨੇ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਪੇਸ਼ ਹੋਣ ਲਈ ਕਿਹਾ ਸੀ।

Leave a Reply

Your email address will not be published. Required fields are marked *