30/07/2026
kangna-1

ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਅੱਜ ਸਿਨੇਮਾ ਘਰਾਂ ਵਿਚ ਰਿਲੀਜ਼ ਹੋ ਗਈ ਹੈ। ਬੀਤੇ ਦਿਨੀਂ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਫਿਲਮ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ ਉਨ੍ਹਾਂ ਦਾ ਦੋਸ਼ ਸੀ ਕਿ ਫਿਲਮ ਵਿਚ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ ਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਇਆ ਗਿਆ ਹੈ। ਪਰ ਅੱਜ ਫਿਲਮ ਐਮਰਜੈਂਸੀ ਦੇ ਰਿਲੀਜ਼ ਹੋਣ ਦੇ ਬਾਅਦ SGPC ਆਗੂ ਸਿਨੇਮਾ ਘਰਾਂ ਦੇ ਬਾਹਰ ਪਹੁੰਚ ਗਏ ਹਨ ਤੇ ਫਿਲਮ ਦਾ ਵਿਰੋਧ ਕਰ ਰਹੇ ਹਨ। ਸਿੱਖ ਆਗੂ ਪ੍ਰਦਰਸ਼ਨ ਕਰ ਰਹੇ ਹਨ ਤੇ ਥੀਏਟਰਾਂ ਵਿਚ ਸ਼ੋਅ ਨੂੰ ਰੋਕ ਦਿੱਤਾ ਗਿਆ ਹੈ।

ਦਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦਾ ਅਕਸ ਖ਼ਰਾਬ ਕਰਨ ਵਾਲੀ ਅਤੇ ਇਤਿਹਾਸ ਨੂੰ ਗਲਤ ਪੇਸ਼ ਕਰਦੀ ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ ‘ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਸੀ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਇੱਕ ਪੱਤਰ ਲਿਖਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਜੇਕਰ ਇਹ ਫ਼ਿਲਮ ਜਾਰੀ ਹੁੰਦੀ ਹੈ ਤਾਂ ਸਿੱਖ ਜਗਤ ਅੰਦਰ ਰੋਸ ਅਤੇ ਰੋਹ ਪੈਦਾ ਹੋਵੇਗਾ, ਇਸ ਲਈ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਨੂੰ ਸੂਬੇ ਅੰਦਰ ਬੈਨ ਕਰੇ। ਜੇਕਰ ਇਹ ਫ਼ਿਲਮ ਜਾਰੀ ਹੁੰਦੀ ਹੈ ਤਾਂ ਸ਼੍ਰੋਮਣੀ ਕਮੇਟੀ ਇਸ ਦਾ ਕਰੜਾ ਵਿਰੋਧ ਕਰੇਗੀ।

Leave a Reply

Your email address will not be published. Required fields are marked *