30/07/2026
GettyImages-591910329-56f6b5243df78c78418c3124

ਰਾਸ਼ਟਰੀ ਰਾਜਧਾਨੀ ਦਿੱਲੀ, ਚੰਡੀਗੜ੍ਹ ਅਤੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਐਤਵਾਰ ਦੁਪਹਿਰ ਨੂੰ ਰੁਕ-ਰੁਕ ਕੇ ਹੋਈ ਹਲਕੀ ਬਾਰਿਸ਼ ਕਾਰਨ ਮੌਸਮ ਕਾਫੀ ਸੁਹਾਵਣਾ ਹੋ ਗਿਆ। ਦਿਨ ਭਰ ਕਾਲੇ ਬੱਦਲ ਛਾਏ ਰਹੇ, ਜਿਸ ਕਾਰਨ ਤਾਪਮਾਨ ਇਕ ਵਾਰ ਫਿਰ 30 ਡਿਗਰੀ ਤੋਂ ਹੇਠਾਂ ਚਲਾ ਗਿਆ।

ਹਾਲਾਂਕਿ ਹੁਣ ਇੱਥੇ ਸੂਰਜ ਦੀ ਤੀਬਰਤਾ ਵਧਣ ਦੀ ਸੰਭਾਵਨਾ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਤਾਪਮਾਨ 40 ਡਿਗਰੀ ਤੱਕ ਪਹੁੰਚ ਸਕਦਾ ਹੈ। ਇਸ ਦੇ ਨਾਲ ਹੀ ਮਾਰਚ ਦੇ ਅੰਤ ‘ਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਉੱਤਰੀ ਭਾਰਤ ਦੇ ਕਈ ਇਲਾਕਿਆਂ ‘ਚ ਇਕ ਵਾਰ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 26 ਤੋਂ 28 ਮਾਰਚ ਤੱਕ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਇਸੇ ਤਰ੍ਹਾਂ ਦੇ ਬਦਲਾਅ ਦੇਖਣ ਨੂੰ ਮਿਲਣਗੇ। ਇਸ ਕਾਰਨ ਦਿਨ ਵੇਲੇ ਹਲਕੇ ਬੱਦਲ ਛਾਏ ਰਹਿਣਗੇ ਅਤੇ ਬਾਰਿਸ਼ ਪੈਣ ਦੀ ਸੰਭਾਵਨਾ ਬਣੀ ਰਹੇਗੀ

Leave a Reply

Your email address will not be published. Required fields are marked *