29/07/2026
20_03_2024-pm_modi_bhtan_visit_23679260

ਲੋਕ ਸਭਾ ਚੋਣਾਂ ਤੋਂ ਪਹਿਲਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਭੂਟਾਨ ਦੌਰਾ ਰੱਦ ਕਰ ਦਿੱਤਾ ਗਿਆ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪੀਐਮ ਮੋਦੀ ਦਾ 21-22 ਮਾਰਚ ਨੂੰ ਭੂਟਾਨ ਦਾ ਦੌਰਾ ਖਰਾਬ ਮੌਸਮ ਕਾਰਨ ਰੱਦ ਕਰ ਦਿੱਤਾ ਗਿਆ ਹੈ, ਦੌਰੇ ਦੀਆਂ ਨਵੀਆਂ ਤਰੀਕਾਂ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। PM ਮੋਦੀ ਨੇ 21-22 ਮਾਰਚ ਨੂੰ ਭੂਟਾਨ ਦਾ ਸਰਕਾਰੀ ਦੌਰਾ ਕਰਨਾ ਸੀ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਭੂਟਾਨ ਦੇ ਰਾਜਾ ਜਿਗਮੇ ਖੇਸਰ ਨਾਮਗਯਾਲ ਵਾਂਗਚੁੱਕ ਅਤੇ ਉਨ੍ਹਾਂ ਦੇ ਪਿਤਾ ਜਿਗਮੇ ਸਿੰਗਯੇ ਵਾਂਗਚੁੱਕ ਨੂੰ ਮਿਲਣਾ ਸੀ।

ਦਸਿਆ ਜਾ ਰਿਹਾ ਹੈ ਕਿ ਇਹ ਦੌਰਾ ਭਾਰਤ ਅਤੇ ਭੂਟਾਨ ਦਰਮਿਆਨ ਨਿਯਮਤ ਉੱਚ ਪੱਧਰੀ ਆਦਾਨ-ਪ੍ਰਦਾਨ ਦੀ ਪਰੰਪਰਾ ਅਤੇ ‘ਗੁਆਂਢੀ ਪਹਿਲੀ ਨੀਤੀ’ ‘ਤੇ ਜ਼ੋਰ ਦੇਣ ਦੀਆਂ ਸਰਕਾਰ ਦੀਆਂ ਕੋਸ਼ਿਸ਼ਾਂ ਲਈ ਸੀ।

Leave a Reply

Your email address will not be published. Required fields are marked *